• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਕਤਸਰ ਧਰਨੇ ਦੀਆਂ ਮੰਗਾਂ ਪ੍ਰਵਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਕਤਸਰ ਧਰਨੇ ਦੀਆਂ ਮੰਗਾਂ ਪ੍ਰਵਾਨ

5 years ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

32 minutes ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

60 minutes ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

1 hour ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

3 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

3 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

4 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

5 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

5 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

6 hours ago
Hindi News
English News
Sunday, November 15, 2026
No Result
View All Result
29 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਕਤਸਰ ਧਰਨੇ ਦੀਆਂ ਮੰਗਾਂ ਪ੍ਰਵਾਨ

April 6, 2022
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਕਤਸਰ ਧਰਨੇ ਦੀਆਂ ਮੰਗਾਂ ਪ੍ਰਵਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਕਤਸਰ ਧਰਨੇ ਦੀਆਂ ਮੰਗਾਂ ਪ੍ਰਵਾਨ

ਨਰਮੇ ਦਾ ਮੁਆਵਜ਼ਾ ਦੇਣ ਅਤੇ ਦੋਸ਼ੀ ਅਧਿਕਾਰੀਆਂ ‘ਤੇ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 6ਅਪ੍ਰੈਲ (ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨ ਆਪਣੀ ਰਿਹਾਇਸ਼ ‘ਤੇ ਬੀਕੇਯੂ (ਏਕਤਾ -ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂਆਂ ਨਾਲ਼ ਕੀਤੀ ਮੀਟਿੰਗ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਨਰਮੇ ਦੀ ਕੁੱਲ ਬਿਜਾਂਦ ਦਾ ਨੁਕਸਾਨ 50% ਮੰਨਕੇ ਮੁਆਵਜ਼ਾ ਦੇਣ ਅਤੇ ਇਸਦਾ ਦਸ ਫੀਸਦੀ ਮੁਆਵਜਾ ਮਜ਼ਦੂਰਾਂ ਨੂੰ ਦੇਣ ਲਈ ਨਰਮਾ ਚੁਗਾਵੇ ਮਜ਼ਦੂਰਾਂ ਦੀ ਸ਼ਨਾਖਤ ਪਿੰਡਾਂ ‘ਚ ਆਮ ਇਜਲਾਸ ਰਾਹੀਂ ਕਰਨ, ਲੰਬੀ ਵਿਖੇ ਲਾਠੀਚਾਰਜ ਦੇ ਦੋਸ਼ੀ ਡੀ ਸੀ ਮੁਕਤਸਰ ਤੇ ਡੀ ਐਸ ਪੀ ਮਲੋਟ ਖਿਲਾਫ ਸਖਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਕਰਨ ਅਤੇ ਮਜ਼ਦੂਰਾਂ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ਆਦਿ ਮੰਗਾਂ ਪ੍ਰਵਾਨ ਕਰ ਲੈਣ ਤੋਂ ਬਾਅਦ ਦੋਹਾਂ ਜਥੇਬੰਦੀਆਂ ਵੱਲੋਂ ਡੀ ਸੀ ਦਫ਼ਤਰ ਅੱਗੇ ਚੱਲ ਰਿਹਾ ਅਣ ਮਿਥੇ ਸਮੇਂ ਦਾ ਧਰਨਾ ਮੁਲਤਵੀ ਕਰ ਦਿੱਤਾ ਗਿਆ। ਇਹ ਜਾਣਕਾਰੀ ਦੋਹਾਂ ਜਥੇਬੰਦੀਆਂ ਦੇ ਜਨਰਲ ਸਕੱਤਰਾਂ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਲਛਮਣ ਸਿੰਘ ਸੇਵੇਵਾਲਾ ਵੱਲੋਂ ਮੁੱਖ ਮੰਤਰੀ ਨਾਲ਼ ਮੀਟਿੰਗ ਉਪਰੰਤ ਜਾਰੀ ਕੀਤੇ ਸਾਂਝੇ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਨਾਲ਼ ਹੋਈ ਮੀਟਿੰਗ ਵਿੱਚ ਬੀਕੇਯੂ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ , ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਸੁਖਦੇਵ ਸਿੰਘ ਕੋਕਰੀ ਕਲਾਂ ਤੇ ਲਛਮਣ ਸਿੰਘ ਸੇਵੇਵਾਲਾ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਕੋਲ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਦੱਸਿਆ ਕਿ ਤਤਕਾਲੀ ਡੀ ਸੀ ਮੁਕਤਸਰ ਵੱਲੋਂ ਜਾਣਬੁੱਝ ਕੇ ਗੁਲਾਬੀ ਸੁੰਡੀ ਨਾਲ ਹੋਏ ਨਰਮੇ ਦੀ ਸਹੀ ਗਿਰਦਾਵਰੀ ਨਹੀਂ ਕਰਵਾਈ ਗਈ। ਨਰਮਾ ਚੁਗਣ ਵਾਲੇ ਮਜ਼ਦੂਰਾਂ ਦੀ ਸ਼ਨਾਖਤ ਦਾ ਕੰਮ ਵੀ ਸ਼ੁਰੂ ਨਹੀਂ ਕਰਵਾਇਆ ਗਿਆ ਅਤੇ ਮੁਆਵਜ਼ੇ ਤੋਂ ਬਾਹਰ ਰੱਖੇ ਹੱਕਦਾਰ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ਾ ਸੂਚੀ ‘ਚ ਸ਼ਾਮਲ ਕਰਨ ਦੀ ਮੰਗ ਕਰਦੇ ਕਿਸਾਨਾਂ ਮਜ਼ਦੂਰਾਂ ਉਤੇ ਨਾਂ ਸਿਰਫ ਪੁਲਿਸ ਲਾਠੀਚਾਰਜ ਕਰਵਾਇਆ ਗਿਆ ਸਗੋਂ ਆਪਣੇ ਦਫਤਰ ਦੇ ਮੁਲਾਜ਼ਮਾਂ ਰਾਹੀਂ ਵੀ ਹਮਲਾ ਕਰਵਾਇਆ ਗਿਆ। ਉਹਨਾਂ ਨੇ ਡੀ ਐਸ ਪੀ ਮਲੋਟ ਉਤੇ ਲਾਠੀਚਾਰਜ ਕਰਕੇ ਛੇ ਕਿਸਾਨਾਂ ਤੇ ਇੱਕ ਖੇਤ ਮਜ਼ਦੂਰ ਆਗੂ ਨੂੰ ਜ਼ਖ਼ਮੀ ਕਰਨ ਤੋਂ ਇਲਾਵਾ ਮਜ਼ਦੂਰ ਆਗੂ ਨੂੰ ਗਾਲ਼ਨੁਮਾ ਜਾਤੀ ਸੂਚਕ ਸ਼ਬਦ ਵਰਤਣ ਦੇ ਦੋਸ਼ ਵੀ ਲਾਏ। ਮੁੱਖ ਮੰਤਰੀ ਵੱਲੋਂ ਲੰਬੀ ਵਿਖੇ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਨਰਮੇ ਦੀ ਕੁੱਲ ਬਿਜਾਂਦ ਦਾ 50% ਨੁਕਸਾਨ ਦੇ ਹਿਸਾਬ ਬਣਦਾ ਕਰੀਬ 50 ਕਰੋੜ ਰੁਪਏ ਕਾਸ਼ਤਕਾਰ ਕਿਸਾਨਾਂ ਨੂੰ ਅਤੇ 5 ਕਰੋੜ ਰੁਪਏ ਦੇ ਕਰੀਬ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਤੁਰੰਤ ਪ੍ਰਭਾਵ ਪਾਰਦਰਸ਼ੀ ਢੰਗ ਨਾਲ ਦੇਣ ਤੋਂ ਇਲਾਵਾ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਮਜ਼ਦੂਰਾਂ ਕਿਸਾਨਾਂ ਖਿਲਾਫ ਦਰਜ਼ ਮੁਕੱਦਮਾ ਵਾਪਸ ਲੈਣ ਦੀ ਮੰਗ ਪ੍ਰਵਾਨ ਕਰਕੇ ਜਲਦੀ ਲਾਗੂ ਕਰਨ ਦਾ ਫੈਸਲਾ ਕਰਦਿਆਂ ਹਾਜ਼ਰ ਅਧਿਕਾਰੀਆਂ ਨੂੰ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ ਗਏ। ਕਿਸਾਨ ਮਜ਼ਦੂਰ ਆਗੂਆਂ ਵੱਲੋਂ ਨਰਮੇ ਖਰਾਬੇ ਦਾ ਬਾਕੀ ਜ਼ਿਲ੍ਹਿਆਂ ‘ਚ ਮਜ਼ਦੂਰਾਂ ਕਿਸਾਨਾਂ ਨੂੰ ਵੰਡਣ ਤੋਂ ਰਹਿੰਦਾ ਮੁਆਵਜ਼ਾ ਦੇਣ ਦੀ ਕੀਤੀ ਮੰਗ ‘ਤੇ ਵੀ ਉਹਨਾਂ ਤੁਰੰਤ ਪ੍ਰਭਾਵੀ ਅਮਲ ਕਰਨ ਦਾ ਭਰੋਸਾ ਦਿੱਤਾ। ਇਸਤੋਂ ਇਲਾਵਾ ਗੜੇਮਾਰੀ ਤੇ ਸੇਮ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਵੀ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਬਾਰੇ ਵੀ ਮੁੱਖ ਮੰਤਰੀ ਵੱਲੋਂ ਜਲਦੀ ਅਮਲਦਾਰੀ ਦਾ ਭਰੋਸਾ ਦਿੱਤਾ ਗਿਆ।
ਮਜ਼ਦੂਰ ਕਿਸਾਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਬਾਕੀ ਮੰਗਾਂ ਦੇ ਹੱਲ ਲਈ ਇਸ ਮਹੀਨੇ ਦੇ ਆਖਰੀ ਹਫਤੇ ਇੱਕ ਹੋਰ ਮੀਟਿੰਗ ਕਰਨ ਦਾ ਭਰੋਸਾ ਵੀ ਦਿੱਤਾ ਗਿਆ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਏ ਵੇਨੂੰ ਪ੍ਰਸ਼ਾਦ ਸਮੇਤ ਹੋਰ ਅਧਿਕਾਰੀਆਂ ਤੋਂ ਇਲਾਵਾ ਲੰਬੀ ਹਲਕੇ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

by Ranjit Singh
November 15, 2026
0

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ...

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

by Ranjit Singh
November 15, 2026
0

National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Most Popular

ਭਾਰਤ ਅਗਲੇ ਸਾਲ ਅਪ੍ਰੈਲ ਵਿੱਚ ‘ICAR-CGIAR Science and Partnership Week’ ਦੀ ਕਰੇਗਾ ਮੇਜ਼ਬਾਨੀ

ਭਾਰਤ ਅਗਲੇ ਸਾਲ ਅਪ੍ਰੈਲ ਵਿੱਚ ‘ICAR-CGIAR Science and Partnership Week’ ਦੀ ਕਰੇਗਾ ਮੇਜ਼ਬਾਨੀ

by Navjot
2 weeks ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਭਾਰਤ ਅਗਲੇ ਸਾਲ ਅਪ੍ਰੈਲ ਵਿੱਚ ‘ICAR-CGIAR ਵਿਗਿਆਨ ਅਤੇ ਭਾਈਵਾਲੀ ਹਫ਼ਤੇ’ ਦੀ ਮੇਜ਼ਬਾਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 