
ਚੰਡੀਗੜ੍ਹ, 20 ਮਾਰਚ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ ਘਿਰਾਓ ਕਰਨ ਜਾ ਰਹੇ ਅਕਾਲੀਆਂ ਨੂੰ ਅੱਜ ਚੰਡੀਗੜ੍ਹ ਪੁਲਿਸ ਨੇ ਅੱਗੇ ਨਹੀਂ ਵਧਣ ਦਿੱਤਾ| ਵਿਧਾਨ ਸਭਾ ਦਾ ਘਿਰਾਓ ਕਰਨ ਲਈ ਸੈਕਟਰ 25 ਦੇ ਰੈਲੀ ਗਰਾਊਂਡ ਤੋਂ ਨਿਕਲੇ ਅਕਾਲੀ ਵਰਕਰਾਂ ਨੂੰ ਪੁਲਿਸ ਵੱਲੋਂ ਬੈਰੀਕੇਡ ਲਾ ਕੇ ਰੋਕਿਆ ਗਿਆ| ਇਸ ਦੌਰਾਨ ਜਦੋਂ ਅਕਾਲੀ ਵਰਕਰਾਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਵੱਲੋਂ ਉਨ੍ਹਾਂ ਉਤੇ ਪਾਣੀ ਦੀਆਂ ਵਾਛੜਾਂ ਅਤੇ ਲਾਠੀਚਾਰਜ ਵੀ ਕੀਤੀ ਗਈ|
ਇਸ ਦੌਰਾਨ ਕਈ ਆਗੂਆਂ ਨੇ ਆਪਣੀਆਂ ਗ੍ਰਿਫਤਾਰੀਆਂ ਵੀ ਦਿੱਤੀਆਂ|
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ| ਅਕਾਲੀ ਦਲ ਨੇ ਐਲਾਨ ਕੀਤਾ ਸੀ ਕਿ ਉਹ ਵਿਧਾਨ ਸਭਾ ਦਾ ਘਿਰਾਓ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਿਸ਼ਵਾਸਘਾਤ ਵਿਰੁੱਧ ਰੋਸ ਪ੍ਰਗਟ ਕਰਨਗੇ|
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...























