ਕਾਂਗਰਸ ਨੇ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੂੰ ਪਾਰਟੀ ‘ਚੋਂ ਕੱਢਿਆ
ਪੜ੍ਹੋ, ਕੀ ਹੈ ਕਾਰਨ
ਚੰਡੀਗੜ੍ਹ, 10 ਅਪ੍ਰੈਲ(ਵਿਸ਼ਵ ਵਾਰਤਾ)- ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਕਾਂਗਰਸ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਇਸ ਸੰਬੰਧੀ ਇਕ ਪੱਤਰ ਪਾਰਟੀ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਜਾਰੀ ਕੀਤਾ ਹੈ। ਦੱਸ ਦੱਈਏ ਕਿ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦਾ ਵਿਰੋਧ ਕਰ ਰਹੇ ਸਨ। ਸੁਰਜੀਤ ਧੀਮਾਨ ਵੱਲੋਂ ਪਾਰਟੀ ਵਿਰੋਧੀ ਕੰਮ ਕਰਨ ਨੂੰ ਲੈ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।
























