ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਇਕ ਹੋਰ ਵੱਡਾ ਐਲਾਨ
ਚੰਡੀਗੜ੍ਹ, 10 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਹੁਣ ਮੁੱਖ ਮੰਤਰੀ ਦਫ਼ਤਰ ਖੁੱਲ੍ਹੇਗਾ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਬਿਨਾਂ ਕਿਸੇ ਮੁਸ਼ਕਿਲ ਦੇ ਹੱਲ ਹੋ ਸਕੇ। ਅੱਜ ਆਪਣੇ ਵਿਧਾਨਸਭਾ ਖੇਤਰ ਪਹੁੰਚੇ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਪਿੰਡ ਮੂਲੋਵਾਲ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿੱਚ ਮੱਥਾ ਟੇਕਿਆ ਤੇ ਉਸ ਤੋਂ ਬਾਅਦ ਇਹ ਵੱਡਾ ਐਲਾਨ ਕੀਤਾ ।























