ਬਰਗਾੜੀ ਮੋਰਚੇ ਦੇ 282 ਵੇ ਚ ਜਥੇ 6 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ
ਜੈਤੋ,11 ਅਪ੍ਰੈਲ ( ਰਘੂਨੰਦਨ ਪਰਾਸ਼ਰ )2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ।ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ। ਜਥੇ ਦੀ ਅਗਵਾਈ ਜਗਜੀਤ ਸਿੰਘ ਵਾਸੀ ਧਰਮਕੋਟ ਨੇ ਕੀਤੀ।
ਅੱਜ ਜ਼ਿਲ੍ਹਾ ਮੋਗਾ ਦੇ 6 ਸਿੰਘਾਂ ਨੇ ਜਸਕੀਰਤ ਸਿੰਘ,
ਜਗਬੀਰ ਸਿੰਘ,ਸੰਦੀਪ ਸਿੰਘ, ਪਰਗਟ ਸਿੰਘ,
ਅਮਨਦੀਪ ਸਿੰਘ ਤੇ ਜਗਜੀਤ ਸਿੰਘ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਜਥੇ ਨੂੰ ਸਿੱਖ ਇੰਟਰਨੈਸ਼ਨਲ ਲੀਡਰ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)ਅਤੇ ਮੋਰਚੇ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ)
ਪ੍ਰਗਟ ਸਿੰਘ ਮੱਖੂ ਤਿਹਾੜ ਜੇਲ੍ਹ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ)ਫਿਰੋਜ਼ਪੁਰ,
ਗੁਰਲਾਲ ਸਿੰਘ ਦਬੜੀਖਾਨਾ ਜਰਨਲ ਸਕੱਤਰ ਜ਼ਿਲਾ ਫ਼ਰੀਦਕੋਟ,ਜਗਦੇਵ ਸਿੰਘ ਕੋਠੇ ਮਾਹਲਾ ਸਿੰਘ ਵਾਲੇ,ਮਾਸਟਰ ਜਗਤਾਰ ਸਿੰਘ ਦਬੜੀਖਾਨਾ,ਬਾਬਾ ਬੁੱਧ ਸਿੰਘ ਗ੍ਰੰਥੀ ਬਰਗਾੜੀ,ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਸੁਖਚੈਨ ਸਿੰਘ ਰਣ ਸਿੰਘ ਵਾਲਾ,ਗੁਰਭਿੰਦਰ ਸਿੰਘ ਬਰਗਾੜੀ, ਗੁਰਪ੍ਰੀਤ ਸਿੰਘ ਦਿਉਲ ਯੂ.ਐਸ.ਏ. ਅੰਮ੍ਰਿਤਪਾਲ ਸਿੰਘ ਬਰਾੜ,ਰਣਦੀਪ ਸਿੰਘ ਸੰਧੂ ਪੀ. ਏ. ਸਿਮਰਨਜੀਤ ਸਿੰਘ ਮਾਨ ,ਸੋਸ਼ਲ ਮੀਡੀਆ ਇੰਚਾਰਜ ਕਿਸਾਨ ਯੂਨੀਅਨ (ਅੰਮ੍ਰਿਤਸਰ)ਕੁਲਵਿੰਦਰ ਸਿੰਘ ਖਾਲਿਸਤਾਨੀ ਨੇ ਰਵਾਨਾ ਕੀਤਾ। ਸਟੇਜ ਦੀ ਸੇਵਾ ਜ਼ਿਲਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਨਿਭਾਈ ਤੇ ਢਾਡੀ ਜਥਾ ਦਰਸ਼ਨ ਸਿੰਘ ਦਲੇਰ,ਰਾਮ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।























