ਮੁੱਖ ਮੰਤਰੀ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਾਲੇ ਚੱਲੀ ਢਾਈ ਘੰਟੇ ਮੀਟਿੰਗ
ਮੀਟਿੰਗ ਤੋਂ ਬਾਅਦ ਕੀਤਾ ਟਵੀਟ-ਪੰਜਾਬੀਆਂ ਨੂੰ ਦੇਵਾਂਗਾ ਇੱਕ ਚੰਗੀ ਖ਼ਬਰ-ਮੁੱਖ ਮੰਤਰੀ ਭਗਵੰਤ ਮਾਨ
ਸਹਿਕਾਰਤਾ ,ਖ਼ਜਾਨਾ ਤੇ ਆਬਕਾਰੀ ਮੰਤਰੀ ਵੀ ਰਹੇ ਮੀਟਿੰਗ ਸ਼ਾਮਲ
ਪੰਜਾਬੀਆਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਹੋ ਸਕਦਾ ਹੈ ਐਲਾਨ
ਚੰਡੀਗੜ੍ਹ, 12 ਅਪ੍ਰੈਲ(ਵਿਸ਼ਵ ਵਾਰਤਾ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਚਾਲੇ ਕਰੀਬ ਢਾਈ ਘੰਟੇ ਮੀਟਿੰਗ ਚੱਲੀ, ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਉਹਨਾਂ ਨੇ ਟਵੀਟ ਵਿੱਚ ਲਿਖਿਆ ਕਿ “ਸਾਡੇ ਲੀਡਰ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਜੀ ਨਾਲ਼ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖ਼ਬਰ ਦੇਵਾਂਗਾ।” ਇਸ ਮੀਟਿੰਗ ਵਿੱਚ ਉਹਨਾਂ ਦੇ ਨਾਲ ਸਹਿਕਾਰਤਾ, ਖ਼ਜਾਨਾ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ।
ਦੱਸ ਦੱਈਏ ਕਿ ਕੱਲ੍ਹ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਫੈਸਲੇ ਤੇ ਮੋਹਰ ਲੱਗ ਸਕਦੀ ਹੈ।
ਇਥੇ ਇਹ ਗੱਲ ਵਰਨਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਸਾਡੀ ਸਰਕਾਰ ਪੰਜਾਬ ਵਿੱਚ ਬਣਨ ਤੋਂ ਬਾਅਦ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਪੰਜਾਬ ਵਿੱਚ ਆਪ ਦੀ ਸਰਕਾਰ ਬਣੇ ਇਕ ਮਹੀਨਾ ਹੋ ਗਿਆ ਹੈ, ਪਰ ਅਜੇ ਤੱਕ ਇਸ ਐਲਾਨ ਤੇ ਕੋਈ ਅਮਲ ਨਹੀਂ ਹੋਇਆ ਹੈ। ਹੁਣ ਕੱਲ੍ਹ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਵਾਅਦੇ ਤੇ ਮੋਹਰ ਲੱਗ ਸਕਦੀ ਹੈ।
ਸਾਡੇ ਲੀਡਰ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਜੀ ਨਾਲ਼ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖ਼ਬਰ ਦੇਵਾਂਗਾ।
हमारे लीडर और दिल्ली के CM अरविंद केजरीवाल जी के साथ बहुत अच्छी मीटिंग हुई। बहुत जल्द पंजाब के लोगों को एक अच्छी ख़बर दूँगा।
— Bhagwant Mann (@BhagwantMann) April 12, 2022























