ਪੰਜਾਬ ਦੇ ਕਿਸਾਨਾਂ ਲਈ ਚੰਗੀ ਖਬਰ
ਨਹੀਂ ਰੁਕੇਗੀ ਕਣਕ ਦੀ ਖਰੀਦ,ਪੰਜਾਬ ਸਰਕਾਰ ਅਤੇ ਖਰੀਦ ਏਜੰਸੀਆਂ ਵਿਚਾਲੇ ਬਣੀ ਸਹਿਮਤੀ
ਚੰਡੀਗੜ੍ਹ,13 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਵਿਚ ਕਣਕ ਦੀ ਫਸਲ ਇਸ ਵਾਰ ਮੌਸਮ ਦੀ ਮਾਰ ਝੱਲ ਰਹੀ ਹੈ। ਇਸ ਵਿਚਾਲੇ ਖਰੀਦ ਏਜੰਸੀਆਂ ਨਾਲ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਦਾਣਾ ਕਮਜ਼ੋਰ ਅਤੇ ਪੈਦਾਵਾਰ ਘਟਣ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਇਸ ਵਿਚਾਲੇ ਕਣਕ ਦੀ ਖਰੀਦ ਮੁੜ ਤੋਂ ਸ਼ੁਰੂ ਕਰਨ ਨੂੰ ਲੈ ਕੇ ਸਹਿਮਤੀ ਬਣੀ ਹੈ। ਦੱਸ ਦਈਏ ਕਿ ਗੁਣਵੱਤਾ ਦੀ ਘਾਟ ਕਾਰਨ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਰੋਕ ਦਿੱਤੀ ਗਈ ਸੀ।























