ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿੱਚ ਪੰਜਾਬ ਪੁਲਿਸ ਦੇ ਕਮਾਂਡੋ ਤੈਨਾਤ ਕਰਨ ਦੇ ਇਲਜ਼ਾਮਾਂ ਨੂੰ ਨਕਾਰਿਆ
ਚੰਡੀਗੜ੍ਹ,13 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਭਾਜਪਾ ਸੰਸਦ ਮੈਂਬਰ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਦੱਸ ਦਈਏ ਕਿ ਭਾਜਪਾ ਦੇ ਸੰਸਦ ਮੈਂਬਰ ਨੇ ਅਰਵਿੰਦ ਕੇਜਰੀਵਾਲ ਤੇ ਇਲਜ਼ਾਮ ਲਗਾਏ ਸਨ ਕਿ ਉਹਨਾਂ ਦੀ ਸੁਰੱਖਿਆ ਵਿੱਚ 82 ਪੰਜਾਬ ਪੁਲਿਸ ਦੇ ਕਮਾਂਡੋ ਤੈਨਾਤ ਕੀਤੇ ਗਏ ਹਨ। ਜਿਸ ਤੋਂ ਬਾਅਦ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਪੰਜਾਬ ਪੁਲਿਸ ਦੇ ਏਡੀਜੀਪੀ ਸੁਰੱਖਿਆ ਏਕੇ ਪਾਂਡੇ ਨੇ ਇਹਨਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।























