ਡਿਪਟੀ ਕਮਿਸ਼ਨਰ ਵਲੋਂ ਕਾਦੂਪੁਰ ਨੇੜੇ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਪ੍ਰਭਾਵਿਤ ਵਿਅਕਤੀਆਂ ਨੂੰ ਤੁਰੰਤ ਰਾਸ਼ਨ ਮੁਹੱਈਆ ਕਰਵਾਉਣ ਦੇ ਹੁਕਮ
ਕਪੂਰਥਲਾ, 13 ਅਪਰੈਲ (ਵਿਸ਼ਵ ਵਾਰਤਾ):ਕਪੂਰਥਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਕਪੂਰਥਲਾ ਸਬ ਡਵੀਜ਼ਨ ਦੇ ਪਿੰਡ ਕਾਦੂਪੁਰ ਨੇੜੇ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਰੈੱਡ ਕਰਾਸ ਕਪੂਰਥਲਾ ਨੂੰ ਤੁਰੰਤ ਲੋੜੀਂਦਾ ਰਾਸ਼ਨ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
ਅੱਜ ਡਿਪਟੀ ਕਮਿਸ਼ਨਰ ਵਲੋਂ ਅਹੁਦਾ ਸੰਭਾਲਨ ਪਿੱਛੋਂ ਜਦ ਉਹ ਉੱਥੇ ਦੀ ਗੁਜ਼ਰ ਰਹੇ ਸਨ ਤਾਂ ਅਚਾਨਕ ਅੱਗ ਲੱਗਣ ਬਾਰੇ ਜਾਣਕਾਰੀ ਮਿਲਨ ਤੇ ਉਨ੍ਹਾਂ ਮੌਕੇ ਤੇ ਰੁਕ ਕੇ ਪ੍ਰਭਾਵਿਤ ਵਿਅਕਤੀਆਂ ਕੋਲੋ ਅੱਗ ਲੱਗਣ ਦੇ ਕਾਰਨਾਂ ਅਤੇ ਹੋਏ ਨੁਕਸਾਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਸਕੱਤਰ ਰੈੱਡ ਕਰਾਸ ਨੂੰ ਪ੍ਰਭਾਵਿਤ ਪਰਿਵਾਰਾਂ ਦੀ ਤੁੰਰਤ ਮਦਦ ਕਰਨ ਦੇ ਨਿਰਦੇਸ਼ ਜਾਰੀ ਕੀਤੇ।
ਇਸ ਤੋਂ ਇਲਾਵਾ ਉਨ੍ਹਾਂ ਅੱਗ ਕਾਰਨ ਹੋਏ ਨੁਕਸਾਨ ਬਾਰੇ ਸਬੰਧਿਤ ਅਧਿਕਾਰੀਆਂ ਕੋਲੋ ਰਿਪੋਰਟ ਵੀ ਤਲਬ ਕੀਤੀ ਹੈ। ਜਿਸ ਅਨੁਸਾਰ ਪ੍ਰਭਾਵਿਤ ਵਿਅਕਤੀਆਂ ਦੀ ਬਣਦੀ ਸਹਾਇਤਾ ਕੀਤੀ ਜਾਵੇਗੀ।























