IPL 2022- ਗੁਜਰਾਤ ਨੇ ਰਾਜਸਥਾਨ ਨੂੰ ਦਿੱਤੀ ਮਾਤ
37 ਦੌੜਾਂ ਨਾਲ ਮੁਕਾਬਲਾ ਕੀਤਾ ਆਪਣੇ ਨਾਮ
ਚੰਡੀਗੜ੍ਹ, 15 ਅਪ੍ਰੈਲ (ਵਿਸ਼ਵ ਵਾਰਤਾ) ਆਈਪੀਐਲ 2022 ਦਾ 24ਵਾਂ ਮੈਚ ਵੀਰਵਾਰ ਨੂੰ ਹਾਰਦਿਕ ਪੰਡਯਾ ਦੀ ਗੁਜਰਾਤ ਟਾਈਟਨਜ਼ ਅਤੇ ਸੰਜੂ ਸੈਮਸਨ ਦੀ ਅਗਵਾਈ ਵਾਲੀ ਰਾਜਸਥਾਨ ਰਾਇਲਜ਼ ਵਿਚਾਲੇ ਖੇਡਿਆ ਗਿਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਟਾਈਟਨਸ ਨੇ 20 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ 192 ਦੌੜਾਂ ਬਣਾਈਆਂ। ਜਵਾਬ ‘ਚ ਰਾਜਸਥਾਨ ਦੀ ਟੀਮ 20 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 155 ਦੌੜਾਂ ਹੀ ਬਣਾ ਸਕੀ। ਗੁਜਰਾਤ ਨੇ ਇਹ ਮੈਚ 37 ਦੌੜਾਂ ਨਾਲ ਜਿੱਤਿਆ ਅਤੇ ਪੰਜ ਮੈਚਾਂ ਵਿੱਚ ਚੌਥੀ ਜਿੱਤ ਨਾਲ ਸੂਚੀ ਵਿੱਚ ਸਿਖਰ ’ਤੇ ਪਹੁੰਚ ਗਿਆ।























