• Latest
  • Trending
ਗੈਂਗਸਟਰ ਵਿਰੋਧੀ ਟਾਸਕ ਫੋਰਸ ਪੂਰੀ ਹਰਕਤ ‘ਚ, ਧਰਮਿੰਦਰ ਭਿੰਦਾ ਕਤਲ ਕੇਸ ‘ਚ ਲੋੜੀਂਦੇ ਦੋ ਜਣੇ ਉਤਰਾਖੰਡ ਤੋਂ ਕਾਬੂ

4 years ago
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

15 minutes ago
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

45 minutes ago
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

46 minutes ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

49 minutes ago
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

54 minutes ago
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

57 minutes ago
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Hindi News
English News
Monday, September 21, 2026
No Result
View All Result
27 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰ ਵਿਰੋਧੀ ਟਾਸਕ ਫੋਰਸ ਪੂਰੀ ਹਰਕਤ ‘ਚ, ਧਰਮਿੰਦਰ ਭਿੰਦਾ ਕਤਲ ਕੇਸ ‘ਚ ਲੋੜੀਂਦੇ ਦੋ ਜਣੇ ਉਤਰਾਖੰਡ ਤੋਂ ਕਾਬੂ

April 15, 2022
in ADMINISTRATION, CRIME, National, Punjab-Chandigarh, ਸਿਆਸੀ, ਖਬਰਾਂ, ਦਿੱਲੀ, ਪੰਜਾਬ
ਗੈਂਗਸਟਰ ਵਿਰੋਧੀ ਟਾਸਕ ਫੋਰਸ ਪੂਰੀ ਹਰਕਤ ‘ਚ, ਧਰਮਿੰਦਰ ਭਿੰਦਾ ਕਤਲ ਕੇਸ ‘ਚ ਲੋੜੀਂਦੇ ਦੋ ਜਣੇ ਉਤਰਾਖੰਡ ਤੋਂ ਕਾਬੂ

ਗੈਂਗਸਟਰ ਵਿਰੋਧੀ ਟਾਸਕ ਫੋਰਸ ਪੂਰੀ ਹਰਕਤ ‘ਚ, ਧਰਮਿੰਦਰ ਭਿੰਦਾ ਕਤਲ ਕੇਸ ‘ਚ ਲੋੜੀਂਦੇ ਦੋ ਜਣੇ ਉਤਰਾਖੰਡ ਤੋਂ ਕਾਬੂ

ਪਟਿਆਲਾ, 15 ਅਪ੍ਰੈਲ(ਵਿਸ਼ਵ ਵਾਰਤਾ):-ਰਾਜ ‘ਚ ਅਮਨ ਸਾਂਤੀ ਬਣਾਈ ਰੱਖਣ ਤੇ ਗੈਂਗਸਟਰਾਂ ‘ਤੇ ਨਕੇਲ ਕਸਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਠਿਤ ਕੀਤੀ ਗੈਂਗਸਟਰ ਵਿਰੋਧੀ ਟਾਸਕ ਫੋਰਸ ਪੂਰੀ ਤਰ੍ਹਾਂ ਹਰਕਤ ‘ਚ ਆ ਗਈ ਹੈ। ਏ.ਜੀ.ਟੀ.ਐਫ. ਨੇ ਪਟਿਆਲਾ ਪੁਲਿਸ ਨਾਲ ਇੱਕ ਸਾਂਝੇ ਉਪਰੇਸ਼ਨ ‘ਚ, 6 ਅਪ੍ਰੈਲ 2022 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇੜੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਧਰਮਿੰਦਰ ਸਿੰਘ ਭਿੰਦਾ ਦੇ ਕਤਲ ‘ਚ ਲੋੜੀਂਦੇ ਦੋ ਹੋਰ ਪ੍ਰਮੁੱਖ ਦੋਸ਼ੀਆਂ ਨੂੰ ਉਤਰਾਖੰਡ ਦੇ ਦੇਹਰਾਦੂਨ ਤੋਂ ਕਾਬੂ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ।
ਇਨ੍ਹਾਂ ਗ੍ਰਿਫ਼ਤਾਰੀਆਂ ਬਾਬਤ ਵਿਸਥਾਰ ‘ਚ ਜਾਣਕਾਰੀ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੌਣ ਕਲਾਂ ਦੇ ਵਸਨੀਕ ਤੇ ਬਾਰਵੀਂ ਪਾਸ, 24 ਸਾਲਾ ਹਰਵੀਰ ਸਿੰਘ ਪੁੱਤਰ ਦਲਜੀਤ ਸਿੰਘ ਤੇ ਬਾਰਵੀਂ ਪਾਸ, 32 ਸਾਲਾ ਤੇਜਿੰਦਰ ਸਿੰਘ ਫ਼ੌਜੀ ਪੁੱਤਰ ਲਖਵਿੰਦਰ ਸਿੰਘ ਲੱਖਾ ਨੂੰ ਇੱਕ ਸਾਂਝੇ ਵਿਸ਼ੇਸ਼ ਉਪਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਜਦੋਂਕਿ ਇਸ ਮਾਮਲੇ ‘ਚ ਪਟਿਆਲਾ ਪੁਲਿਸ ਨੇ ਪਹਿਲਾਂ ਹੀ 4 ਮੁੱਖ ਮੁਲਜ਼ਮਾਂ ਅਤੇ ਪਨਾਹ ਦੇਣ ਵਾਲੇ 3 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ।
ਅੱਜ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਮੌਕੇ ਪ੍ਰਮੋਦ ਬਾਨ ਨੇ ਗੈਂਗਸਟਰਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਕਾਲੇ ਕੰਮ ਕਰਨੇ ਬੰਦ ਕਰਕੇ ਮੁੱਖ ਧਾਰਾ ‘ਚ ਵਾਪਸ ਆ ਜਾਣ ਨਹੀਂ ਤਾਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਨੂੰਨ ਮੁਤਾਬਕ ਹਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਅਜਿਹੇ ਸਮਾਜ ਵਿਰੋਧੀ ਤੱਤਾਂ ਦੇ ਝਾਂਸੇ ‘ਚ ਆਉਣ ਦੀ ਬਜਾਇ ਆਪਣੀ ਪੜ੍ਹਾਈ ਤੇ ਕੈਰੀਅਰ ਬਣਾਉਣ ਵੱਲ ਧਿਆਨ ਦੇਣ।
ਜੇਲਾਂ ‘ਚੋਂ ਗੈਂਗਸਟਰ ਕਾਰਵਾਈਆਂ ਚਲਾਉਣ ਬਾਬਤ ਪੁੱਛੇ ਇੱਕ ਸਵਾਲ ਦੇ ਜਵਾਬ ‘ਚ ਪ੍ਰਮੋਦ ਬਾਨ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗਵਾਹ ਹੈ ਕਿ ਰਾਜ ‘ਚ ਅਮਨ ਸ਼ਾਂਤੀ ਲਿਆਉਣ ਲਈ ਸੂਬਾ ਪੁਲਿਸ ਪੂਰੀ ਤਰ੍ਹਾਂ ਸਮਰੱਥ ਅਤੇ ਇਕਜੁਟ ਹੈ। ਉਨ੍ਹਾਂ ਦੱਸਿਆ ਕਿ ਜੇਲ ਵਿਭਾਗ ਸਮੇਤ ਪੰਜਾਬ ਪੁਲਿਸ ਤੇ ਹੋਰ ਸਬੰਧਤਾਂ ਵੱਲੋਂ ਇਕ ਟੀਮ ਬਣਾ ਕੇ ਸਾਂਝੀ ਰਣਨੀਤੀ ਬਣਾਈ ਜਾ ਰਹੀ ਹੈ, ਜਿਸ ਤਹਿਤ ਕਾਨੂੰਨ ਮੁਤਾਬਕ ਗੈਂਗਸਟਰਾਂ ਦੀ ਸਮੱਸਿਆ ਦਾ ਜਲਦੀ ਹੀ ਹੱਲ ਕੀਤਾ ਜਾਵੇਗਾ।
ਏ.ਡੀ.ਜੀ.ਪੀ. ਨੇ ਇੱਕ ਹੋਰ ਸਵਾਲ ਦੇ ਜਵਾਬ ‘ਚ ਦੱਸਿਆ ਕਿ ਇਨ੍ਹਾਂ ਦੇ ਲਾਰੈਂਸ ਬਿਸ਼ਨੋਈ ਧੜੇ ਨਾਲ ਸਬੰਧ ਹੋਣ ਦਾ ਖ਼ਦਸ਼ਾ ਹੈ। ਦੇਹਰਾਦੂਨ ਵਿਖੇ ਹਰਵੀਰ ਸਿੰਘ ਦੀ ਗ੍ਰਿਫ਼ਤਾਰੀ ਸਮੇਂ ਇੱਕ ਪੁਲਿਸ ਮੁਲਾਜਮ ਦੇ ਸੱਟ ਲੱਗਣ ਬਾਬਤ ਦਸਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਠਰੰਮੇ ਤੋਂ ਕੰਮ ਲੈਕੇ ਭਗੌੜੇ ਦੋਸ਼ੀਆਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰ ਰਹੀ ਹੈ ਪਰੰਤੂ ਜੇਕਰ ਇਨ੍ਹਾਂ ਨੇ ਕੋਈ ਹਥਿਆਰਬੰਦ ਕਾਰਵਾਈ ਕੀਤੀ ਤਾਂ ਪੁਲਿਸ ਵੀ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਨ ‘ਚ ਕੋਈ ਲਿਹਾਜ ਨਹੀਂ ਕਰੇਗੀ।
ਧਰਮਿੰਦਰ ਭਿੰਦਾ ਕਤਲ ਮਾਮਲੇ ‘ਚ ਕਿਸੇ ਵਿਦੇਸ਼ੀ ਜਾਂ ਗੈਂਗਸਟਰ ਦਾ ਹੱਥ ਹੋਣ ਬਾਬਤ ਪੁੱਛੇ ਸਵਾਲ ਦੇ ਜਵਾਬ ‘ਚ ਪ੍ਰਮੋਦ ਬਾਨ ਨੇ ਦੱਸਿਆ ਕਿ ਮ੍ਰਿਤਕ ਢੀਂਡਸਾ ਸਪੋਰਟਸ ਕਬੱਡੀ ਕਲੱਬ ਦੌਣ ਕਲਾਂ ਦਾ ਪ੍ਰਧਾਨ ਰਿਹਾ ਸੀ ਤੇ ਇਨ੍ਹਾਂ ਦੀ ਪਹਿਲਾਂ ਆਪਸ ‘ਚ ਦੋਸਤੀ ਸੀ ਪ੍ਰੰਤੂ ਬਾਅਦ ‘ਚ ਕੋਈ ਰੰਜਸ਼ ਹੋ ਗਈ ਸੀ ਅਤੇ ਹਰਵੀਰ ਸਿੰਘ ਤੇ ਤੇਜਿੰਦਰ ਫ਼ੌਜੀ ਆਦਿ ਇਸਦੇ ਵਿਰੋਧੀ ਹੋ ਗਏ ਸਨ।
ਇਸ ਮੌਕੇ ਆਈ.ਪੀ. ਰਾਕੇਸ਼ ਅਗਰਵਾਲ, ਏ.ਆਈ.ਜੀ. ਏ.ਜੀ.ਟੀ.ਐਫ. ਗੁਰਮੀਤ ਸਿੰਘ ਚੌਹਾਨ, ਐਸ.ਐਸ.ਪੀ. ਡਾ. ਨਾਨਕ ਸਿੰਘ, ਐਸ.ਪੀ. (ਜਾਂਚ) ਡਾ. ਮਹਿਤਾਬ ਸਿੰਘ, ਐਸ.ਪੀ. (ਸਿਟੀ) ਹਰਪਾਲ ਸਿੰਘ, ਡੀ.ਐਸ.ਪੀ. ਏ.ਜੀ.ਟੀ.ਐਫ ਬਿਕਰਮਜੀਤ ਸਿੰਘ ਬਰਾੜ, ਡੀ.ਐਸ.ਪੀ. (ਸਿਟੀ-2) ਮੋਹਿਤ ਅਗਰਵਾਲ ਤੇ ਹੋਰ ਅਧਿਕਾਰੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

by Ankit
September 21, 2026
0

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਪੁਲਿਸ ਕਾਰਵਾਈ...

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

by Ankit
September 21, 2026
0

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ ਮੁੱਖ...

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

by Navjot
September 21, 2026
0

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ ਚੇਨਈ, 21 ਸਤੰਬਰ (ਵਿਸ਼ਵ ਵਾਰਤਾ) :...

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

by Ankit
September 21, 2026
0

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

by Ankit
September 21, 2026
0

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਪੁਲਿਸ ਕਾਰਵਾਈ...

Most Popular

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

2 weeks ago
0

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ ਸਮਰਕੰਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 