• Latest
  • Trending
ਟੋਰੰਟੋ ਵੱਸਦੀ ਪੰਜਾਬੀ ਕਵਿਤਰੀ ਸੁਰਜੀਤ ਦੀ ਕਾਵਿ ਪੁਸਤਕ “ਤੇਰੀ ਰੰਗਸ਼ਾਲਾ” ਪੰਜਾਬੀ ਭਵਨ ਚ ਲੋਕ ਅਰਪਣ

ਟੋਰੰਟੋ ਵੱਸਦੀ ਪੰਜਾਬੀ ਕਵਿਤਰੀ ਸੁਰਜੀਤ ਦੀ ਕਾਵਿ ਪੁਸਤਕ “ਤੇਰੀ ਰੰਗਸ਼ਾਲਾ” ਪੰਜਾਬੀ ਭਵਨ ਚ ਲੋਕ ਅਰਪਣ

4 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

20 minutes ago
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

2 hours ago
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

2 hours ago
ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

2 hours ago
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

3 hours ago
ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

3 hours ago
ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

3 hours ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

5 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

5 hours ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

5 hours ago
Hindi News
English News
Wednesday, October 7, 2026
No Result
View All Result
25 °c
Chandigarh
27 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟੋਰੰਟੋ ਵੱਸਦੀ ਪੰਜਾਬੀ ਕਵਿਤਰੀ ਸੁਰਜੀਤ ਦੀ ਕਾਵਿ ਪੁਸਤਕ “ਤੇਰੀ ਰੰਗਸ਼ਾਲਾ” ਪੰਜਾਬੀ ਭਵਨ ਚ ਲੋਕ ਅਰਪਣ

April 16, 2022
in ADMINISTRATION, ਸਾਹਿਤਕ, ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ, ਰਾਜਸਥਾਨ
ਟੋਰੰਟੋ ਵੱਸਦੀ ਪੰਜਾਬੀ ਕਵਿਤਰੀ ਸੁਰਜੀਤ ਦੀ ਕਾਵਿ ਪੁਸਤਕ “ਤੇਰੀ ਰੰਗਸ਼ਾਲਾ” ਪੰਜਾਬੀ ਭਵਨ ਚ ਲੋਕ ਅਰਪਣ

ਟੋਰੰਟੋ ਵੱਸਦੀ ਪੰਜਾਬੀ ਕਵਿਤਰੀ ਸੁਰਜੀਤ ਦੀ ਕਾਵਿ ਪੁਸਤਕ “ਤੇਰੀ ਰੰਗਸ਼ਾਲਾ” ਪੰਜਾਬੀ ਭਵਨ ਚ ਲੋਕ ਅਰਪਣ

ਲੁਧਿਆਣਾਃ.16 ਅਪ੍ਰੈਲ(ਵਿਸ਼ਵ ਵਾਰਤਾ)- ਟੋਰੰਟੋ(ਕੈਨੇਡਾ) ਵੱਸਦੀ ਪ੍ਰਸਿੱਧ ਕਵਿੱਤਰੀ ਸੁਰਜੀਤ ਦੀ ਕਾਵਿ ਪੁਸਤਕ “ਤੇਰੀ ਰੰਗਸ਼ਾਲਾ” ਨੂੰ ਲੋਕ ਮੰਚ ਪੰਜਾਬ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਭਵਨ ਚ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾਃ ਸੁਰਜੀਤ ਪਾਤਰ, ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ,ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਗੁਰਭਜਨ ਸਿੰਘ ਗਿੱਲ, ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ, ਕੁਲਦੀਪ ਸਿੰਘ ਬੇਦੀ,ਪ੍ਰਭਜੋਤ ਸੋਹੀ,ਗੁਰਚਰਨ ਕੌਰ ਕੋਚਰ, ਹਰਲੀਨ ਸੋਨਾ, ਸੁਰਿੰਦਰ ਗਿੱਲ ਜੈਪਾਲ,ਤੇ ਤ੍ਰੈਲੋਚਨ ਲੋਚੀ, ਨੇ ਲੋਕ ਅਰਪਣ ਕੀਤਾ।
ਸਵਾਗਤੀ ਸ਼ਬਦ ਬੋਲਦਿਆਂ ਪੰਜਾਬੀ ਸਾਹਿੱਤ ਅਕਾਡਮੀ ਤੇ ਲੋਕ ਮੰਚ ਪੰਜਾਬ ਵਲੋਂ ਡਾਃ ਲਖਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਪ੍ਰਦੇਸੀ ਧਰਤੀ ਤੇ ਗਲੋਬਲ ਮਨੁੱਖ ਦੇ ਅੰਦਰਲੇ ਸੰਸਾਰ ਨੂੰ ਸ਼ਬਦਾਂ ਚ ਪੇਸ਼ ਕਰਨ ਵਾਲੀ ਕਵਿੱਤਰੀ ਸੁਰਜੀਤ ਦੀ ਪੁਸਤਕ “ਤੇਰੀ ਰੰਗਸ਼ਾਲਾ” ਦਾ ਸਵਾਗਤ ਕਰਨਾ ਇਸ ਲਈ ਜ਼ਰੂਰੀ ਹੈ ਕਿਉਂਕਿ ਇਹ ਸਥੂਲ ਸਮਿਆਂ ਵਿੱਚ ਸੂਖਮ ਭਾਵਾਂ ਨੂੰ ਜਗਾਉਂਦੀ ਹੈ। ਉਸ ਦੀ ਕਵਿਤਾ ਉਦਾਸ ਸਮਿਆਂ ਵਿੱਚ ਹੁਲਾਸ ਦੀ ਉਮੀਦ ਜਗਾਉਂਦੀ ਹੋਣ ਕਾਰਨ ਸਵਾਗਤਯੋਗ ਹੈ।
ਸਭ ਤੋਂ ਪਹਿਲਾਂ ਸੁਰਜੀਤ ਨੇ ਆਪਣੀਆਂ ਚੋਣਵੀਆਂ ਕਵਿਤਾਵਾਂ ਸੁਣਾਉਂਦਿਆਂ ਕਿਹਾ ਕਿ ਕਵਿਤਾ ਤੁਰਦਿਆਂ ਫਿਰਦਿਆਂ ਉੱਠਦਿਆਂ ਬਹਿੰਦਿਆਂ ਮੇਰੇ ਅੰਗ ਸੰਗ ਹੁੰਦੀ ਹੈ। ਇਹ ਕਦੇ ਵੀ ਮੇਰਾ ਸਾਥ ਨਹੀਂ ਛੱਡਦੀ।
ਪੁਸਤਕ “ਤੇਰੀ ਰੰਗਸ਼ਾਲਾ” ਬਾਰੇ ਪੰਜਾਬੀ ਸਾਹਿੱਤ ਅਕਾਡਮੀ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੇ ਖੋਜ ਪੱਤਰ ਪੇਸ਼ ਕਰਦਿਆਂ ਕਿਹਾ ਕਿ ਆਪਣੀਆਂ ਸੱਜਰੀਆਂ ਕਵਿਤਾਵਾਂ ਵਿੱਚ ਕੁਦਰਤ ਦੇ ਅੰਦਰੂਨ ਦੀ ਥਾਹ ਪਾਉਣ ਦੇ ਨਾਲ ਨਾਲ ਮਨ ਅੰਦਰ ਨੂੰ ਵੀ ਯਾਤਰਾ ਕਰਦੀ ਹੈ।
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਗਿੱਲ ਨੇ ਕਿਹਾ ਕਿ ਸੁਰਜੀਤ ਆਪਾ ਪਿਘਲਾ ਕੇ ਕਵਿਤਾ ਕਸ਼ੀਦ ਕਰਦੀ ਹੈ। ਖ਼ੁਦ ਨੂੰ ਕਵਿਤਾ ਵਿਚ ਅਨੁਵਾਦ ਕਰਦਿਆਂ ਉਹ ਬਹੁਤੀ ਨਾਰੀ ਕਵਿਤਾ ਵਾਂਗ ਮਰਦ ਅਧੀਨਗੀ ਦਾ ਰੁਦਨ ਨਹੀਂ ਕਰਦੀ ਸਗੋਂ ਬਰਾਬਰ ਸਮਤੋਲ ਤੁਰਨ ਦਾ ਸੁਨੇਹੜਾ ਦਿੰਦੀ ਹੈ।
ਪ੍ਰਧਾਨਗੀ ਭਾਸ਼ਨ ਕਰਦਿਆਂ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਪਦਮ ਸ਼੍ਰੀ ਡਾਃ ਸੁਰਜੀਤ ਪਾਤਰ ਨੇ ਕਿਹਾ ਕਿ ਸੁਰਜੀਤ ਦੀ ਆਜ਼ਾਦ ਕਵਿਤਾ ਵਿੱਚ ਵੀ ਅਨੁਸ਼ਾਸਨ ਹੈ। ਉਸ ਕੋਲ ਤਰਲ ਮਨ ਦੇ ਨਾਲ ਨਾਲ ਵਿਸ਼ਲੇਸ਼ਣੀ ਅੱਖ ਵੀ ਹੈ ਜੋ ਵਿਸ਼ਵ ਵਰਤਾਰੇ ਦੇ ਸਮੂਲਚੇ ਸੱਚ ਨੂੰ ਕਵਿਤਾ ਵਿੱਚ ਢਾਲਦੀ ਹੈ। ਉਨ੍ਹਾਂ ਕਿਹਾ ਕਿ ਛੰਦ ਬੱਧ ਕਵਿਤਾ ਵਾਂਗ ਹੀ ਖੁੱਲ੍ਹੀ ਕਵਿਤਾ ਵਿੱਚ ਵੀ ਉਵੇਂ ਹੀ ਅੰਬਰ ਚ ਉੱਡਦੇ ਬੱਦਲਾਂ ਨੂੰ ਵੀ ਵਿਗਿਆਨ ਦਾ ਅਨੁਸ਼ਾਸਨ ਨਿਰਧਾਰਤ ਕਰਦਾ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਤੇ ਭਾਰਤੀ ਸਾਹਿੱਤ ਅਕਾਦਮੀ ਪੁਰਸਕਾਰ ਵਿਜੇਤਾ ਦਰਸ਼ਨ ਬੁੱਟਰ ਨੇ ਕਿਹਾ ਕਿ ਸੁਰਜੀਤ ਦੀ ਕਵਿਤਾ ਸਾਨੂੰ ਰੂਹ ਤੋਂ ਰੂਹ ਤੀਕ ਦਾ ਸਫ਼ਰ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ 25ਵੇਂ ਨਾਭਾ ਕਵਿਤਾ ਉਤਸਵ ਵਿੱਚ ਵੀ ਇਸ ਵਾਰ ਨਾਰੀ ਸਿਰਜਕਾਂ ਦੀ ਸ਼ਾਇਰੀ ਫੁਲਕਾਰੀ ਵਾਂਗ ਬਹੁਰੰਗੀ ਤੇ ਵੰਨ ਸੁਵੰਨੇ ਅਨੁਭਵ ਵਾਲੀ ਸੀ। ਇਹ ਸ਼ੁਭ ਸ਼ਗਨ ਹੈ।
ਸਮਾਗਮ ਦਾ ਸੰਚਾਲਨ ਕਾਵਿਕ ਅੰਦਾਜ਼ ਵਿੱਚ ਪ੍ਰਭਜੋਤ ਸੋਹੀ ਨੇ ਕੀਤਾ।
ਇਸ ਮੌਕੇ ਕਹਾਣੀਕਾਰ ਇੰਦਰਜੀਤ ਪਾਲ ਭਿੰਡਰ, ਜਗਦੀਸ਼ਪਾਲ ਸਿੰਘ ਗਰੇਵਾਲ ਸਰਪ੍ਰਸਤ ਪੰਜਾਬੀ ਸਾਹਿੱਤ ਅਕਾਦਮੀ ਲੁਧਿਆਣਾ ਤੇ ਸਰਪੰਚ ਦਾਦ, ਪਰਮਜੀਤ ਕੌਰ ਮਹਿਕ, ਕੁਲਵਿੰਦਰ ਕੌਰ ਕਿਰਨ, ਪ੍ਰੋਃ ਸ਼ਰਨਜੀਤ ਕੌਰ ਜੀ ਜੀ ਐੱਨ ਖਾਲਸਾ ਕਾਲਿਜ,ਕਵੀ ਵਿਸ਼ਾਲ ਮੁੱਖ ਸੰਪਾਦਕ ਅੱਖਰ,ਬਲਕਾਰ ਸਿੰਘ, ਸਿਮਰਨ ਧੁੱਗਾ,ਰਵੀਦੀਪ ਰਵੀ,ਰੈਕਟਰ ਕਥੂਰੀਆ,ਸਤੀਸ਼ ਗੁਲਾਟੀ, ਡਾਃ ਨਿਰਮਲ ਜੌੜਾ ਡਾਇਰੈਕਟਰ ਯੁਵਕ ਭਲਾਈ ਪੰਜਾਬ ਯੂਨੀਃ ਚੰਡੀਗੜ੍ਹ,ਅਮਰਜੀਤ ਸ਼ੇਰਪੁਰੀ, ਸਰਬਜੀਤ ਵਿਰਦੀ, ਕੇ ਸਾਧੂ ਸਿੰਘ, ਅਸ਼ਵਨੀ ਜੇਤਲੀ, ਨਰਿੰਦਰ ਸੱਤੀ ਜਲੰਧਰ,ਜਸਪ੍ਰੀਤ ਅਮਲਤਾਸ, ਮਨਦੀਪ ਕੌਰ ਭਮਰਾ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

by Ankit
October 7, 2026
0

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ...

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

by Ankit
October 7, 2026
0

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ — ਪੁਲਿਸ ਟੀਮਾਂ ਨੇ 226 ਵਿਅਕਤੀਆਂ...

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

by Ankit
October 7, 2026
0

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

by Ankit
1 day ago
0

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 