• Latest
  • Trending
ਲਖੀਮਪੁਰ ਖੀਰੀ ਕਾਂਡ ਦੇ ਚਸ਼ਮਦੀਦ ਗਵਾਹ ਉੱਪਰ ਜਾਨਲੇਵਾ ਹਮਲੇ ਦੀ ਕਿਸਾਨ ਜਥੇਬੰਦੀਆਂ ਵੱਲੋਂ  ਨਿਖੇਧੀ

ਲਖੀਮਪੁਰ ਖੀਰੀ ਕਾਂਡ ਦੇ ਚਸ਼ਮਦੀਦ ਗਵਾਹ ਉੱਪਰ ਜਾਨਲੇਵਾ ਹਮਲੇ ਦੀ ਕਿਸਾਨ ਜਥੇਬੰਦੀਆਂ ਵੱਲੋਂ  ਨਿਖੇਧੀ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

1 hour ago
National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

2 hours ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

2 hours ago
Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

3 hours ago
Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

4 hours ago
Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

4 hours ago
Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

5 hours ago
National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

5 hours ago
National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

6 hours ago
Hindi News
English News
Tuesday, November 24, 2026
No Result
View All Result
26 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਖੀਮਪੁਰ ਖੀਰੀ ਕਾਂਡ ਦੇ ਚਸ਼ਮਦੀਦ ਗਵਾਹ ਉੱਪਰ ਜਾਨਲੇਵਾ ਹਮਲੇ ਦੀ ਕਿਸਾਨ ਜਥੇਬੰਦੀਆਂ ਵੱਲੋਂ  ਨਿਖੇਧੀ

April 17, 2022
in ਖਬਰਾਂ, ਖੇਤੀਬਾੜੀ, ਪੰਜਾਬ
ਲਖੀਮਪੁਰ ਖੀਰੀ ਕਾਂਡ ਦੇ ਚਸ਼ਮਦੀਦ ਗਵਾਹ ਉੱਪਰ ਜਾਨਲੇਵਾ ਹਮਲੇ ਦੀ ਕਿਸਾਨ ਜਥੇਬੰਦੀਆਂ ਵੱਲੋਂ  ਨਿਖੇਧੀ
ਲਖੀਮਪੁਰ ਖੀਰੀ ਕਾਂਡ ਦੇ ਚਸ਼ਮਦੀਦ ਗਵਾਹ ਉੱਪਰ ਜਾਨਲੇਵਾ ਹਮਲੇ ਦੀ ਕਿਸਾਨ ਜਥੇਬੰਦੀਆਂ ਵੱਲੋਂ  ਨਿਖੇਧੀ
ਯੋਗੀ ਸਰਕਾਰ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਏ- ਕਿਸਾਨ ਜਥੇਬੰਦੀਆਂ
ਚੰਡੀਗੜ੍ਹ ,17 ਅਪ੍ਰੈਲ(ਵਿਸ਼ਵ ਵਾਰਤਾ)ਸੰਯੁਕਤ ਕਿਸਾਨ ਮੋਰਚਾ’ ਚ ਸ਼ਾਮਲ ਪੰਜਾਬ ਅਤੇ ਹਰਿਆਣੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੇਸ਼ ਦੀ ਸਰਵਉੱਚ ਅਦਾਲਤ ਤੋਂ ਲਖੀਮਪੁਰ ਖੀਰੀ ਕਾਂਡ ਦੇ ਮੁਖ ਆਰੋਪੀ ਅਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਵੱਲੋਂ ਦਿੱਤੀ ਜਮਾਨਤ ਨੂੰ ਰੱਦ ਕਰਕੇ ਜੇਲ ਭੇਜਣ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਕਿਸਾਨ ਆਗੂਆਂ ਨੇ ਕੇਸ ਦੇ ਚਸ਼ਮਦੀਦ ਗਵਾਹ ਹਰਦੀਪ ਸਿੰਘ ਉੱਪਰ ਭਾਜਪਾ ਆਗੂਆਂ ਦੀ ਸ਼ਹਿ ਤੇ ਹੋਏ ਜਾਨਲੇਵਾ ਹਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਯੂਪੀ ਦੀ ਯੋਗੀ ਸਰਕਾਰ ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕਰਦੇ ਹੋਏ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਗਵਾਹਾਂ ਤੇ ਹਮਲਿਆਂ ਨੂੰ ਕਿਸਾਨ ਜਥੇਬੰਦੀਆਂ ਮੂਕ ਦਰਸ਼ਕ ਬਣ ਕੇ ਹਰਗਿਜ਼ ਬਰਦਾਸ਼ਤ ਨਹੀਂ ਕਰਨਗੀਆਂ। ਯੋਗੀ ਸਰਕਾਰ ਨੂੰ ਇਸ ਦਾ ਹਿਸਾਬ ਕਿਤਾਬ ਚੁਕਾਉਣਾ ਪਵੇਗਾ। ਨਾਲੋ ਨਾਲ ਕਿਸਾਨ ਆਗੂਆਂ ਨੇ ਅਸ਼ੀਸ਼ ਮਿਸ਼ਰਾ ਤੇ ਸਾਥੀਆਂ ਵੱਲੋਂ ਕਿਸਾਨਾਂ ਨੂੰ ਵਹੀਕਲਾਂ ਹੇਠ ਦਰੜਨ ਦੀ “ਯੋਜਨਾਬੱਧ ਸਾਜ਼ਿਸ਼” ਕਾਰਨ ਪੈਦਾ ਹੋਈ ਉਕਸਾਹਟ ਦੇ ਸਿੱਟੇ ਵਜੋਂ ਵਾਪਰੇ ਹਾਦਸੇ ਵਿੱਚ ਕਤਲ ਦਾ ਮੁਕੱਦਮਾ ਨੰਬਰ 220 ਦਰਜ ਕਰਕੇ ਗ੍ਰਿਫਤਾਰ ਕੀਤੇ ਕਿਸਾਨਾਂ ਤੋਂ ਕਤਲ ਦੀ ਧਾਰਾ ਰੱਦ ਕਰਕੇ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।ਕਿਸਾਨ ਜਥੇਬੰਦੀਆਂ ਨੇ ਇਹ ਵਿਚਾਰ ਅੱਜ ਇੱਥੇ ਆਯੋਜਿਤ ਪ੍ਰੈਸ ਕਾਨਫਰੰਸ ਵਿਚ ਪ੍ਰਗਟ ਕੀਤੇ ਹਨ।
ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ 3 ਅਕਤੂਬਰ 2021 ਨੂੰ ਵਾਪਰਿਆ ਲਖੀਮਪੁਰ ਖੀਰੀ ਕਾਂਡ, ਜਿਸ ਵਿੱਚ ਅੱਠ ਵਿਅਕਤੀਆਂ ਦੀ ਮੌਤ ਅਤੇ ਦਰਜਨ ਦੇ ਕਰੀਬ ਫੱਟੜ ਹੋ ਗਏ ਸਨ, ਦੀ ਦੇਸ਼ ਦੀ ਸੁਪਰੀਮ ਕੋਰਟ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਸੇਵਾ-ਮੁਕਤ ਜਸਟਿਸ ਰਾਕੇਸ਼ ਕੁਮਾਰ ਜੈਨ ਦੀ ਨਿਗਰਾਨੀ ਹੇਠ ਬਣੀ ਸਿੱਟ ਵਲੋਂ ਕੀਤੀ ਤਫਤੀਸ਼ ਦੇ ਬਾਵਜੂਦ ਭਾਜਪਾ ਦੀ ਕੇਂਦਰੀ ਅਤੇ ਯੂਪੀ ਸਰਕਾਰ ਹਰ ਪੱਖੋਂ ਦੋਸ਼ੀਆਂ ਦੀ ਮਦਦ ਕਰਨ ਤੇ ਉਤਾਰੂ ਹਨ। ਆਗੂਆਂ ਨੇ ਕਿਹਾ ਕਿ ਪਹਿਲਾਂ ਵੀ ਕੇਸ ਦੇ ਇਕ ਗਵਾਹ ਉੱਪਰ ਹਮਲਾ ਹੋ ਚੁਕਿਆ ਹੈ ਇਸ ਤੱਥ ਨੂੰ ਵਕੀਲ ਮਾਣਯੋਗ ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਧਿਆਨ ਵਿੱਚ ਲਿਆ ਚੁੱਕੇ ਹਨ ਜਿਸ ਉਪਰ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਸਖਤ ਲਹਿਜੇ ਵਿਚ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਏ ਜਾਣ ਦੇ ਨਿਰਦੇਸ਼ ਵੀ ਦਿੱਤੇ ਸਨ। ਪ੍ਰੰਤੂ ਇਸ ਦੇ ਬਾਵਜੂਦ ਕੇਸ ਦੇ ਚਸ਼ਮਦੀਦ ਗਵਾਹ ਹਰਦੀਪ ਸਿੰਘ ਉੱਪਰ ਹੋਇਆ ਜਾਨਲੇਵਾ ਹਮਲਾ ਦੱਸਦਾ ਹੈ ਕਿ ਭਾਜਪਾ ਸਰਕਾਰਾਂ ਆਪਣੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜ਼ੇ ਮਿਸ਼ਰਾ ਟੈਨੀ ਅਤੇ ਮੁੱਖ ਆਰੋਪੀ ਉਸਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਕਿਸੇ ਵੀ ਕੀਮਤ ਤੇ ਬਚਾਉਣ ਲਈ ਤੁਲੀਆਂ ਹੋਈਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਵੀ ਸਿੱਟ ਵੱਲੋਂ ਅੱਠ ਵਿਅਕਤੀਆਂ ਦੇ ਕਤਲ ਦੀ ਘਟਨਾਂ ਨੂੰ “ਯੋਜਨਾਬੱਧ ਸਾਜ਼ਿਸ਼” ਦੱਸਣ ਅਤੇ ਦੋ ਵਾਰ ਜ਼ਮਾਨਤ ਦੇਣ ਦੇ ਵਿਰੋਧ ਦੇ ਬਾਵਜੂਦ ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਨਿਆਂ ਦੇ ਸਾਰੇ ਮਾਪਦੰਡਾਂ ਨੂੰ ਦਰਕਿਨਾਰ ਕਰਕੇ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਨੂੰ ਜਮਾਨਤ ਦਿੱਤੀ ਜਿਸ ਦਾ ਸਿੱਟਾ ਸਭ ਦੇ ਸਾਹਮਣੇ ਹੈ ਕਿ ਗਵਾਹਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ। ਸਬੂਤਾਂ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਇਸ ਲਈ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਜੇਲ੍ਹ ਭੇਜਣਾ ਨਿਆਂ ਦੀ ਮੁੱਢਲੀ ਜ਼ਰੂਰਤ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਮਗਰੋਂ ਦੋਸ਼ੀਆਂ ਨੂੰ ਜਮਾਨਤਾਂ ਦੇਣ ਦੀ ਕਾਹਲ ਕੀਤੀ ਜਾ ਰਹੀ ਹੈ ਦੂਸਰੇ ਪਾਸੇ ਪੀੜਤ ਧਿਰ ਦੇ ਕਿਸਾਨਾਂ ਦੀਆਂ ਜਮਾਨਤਾਂ ਦੀ ਸੁਣਵਾਈ ਲੰਬੀਆਂ ਤਾਰੀਖਾਂ ਪਾ ਕੇ ਉਨ੍ਹਾਂ ਨੂੰਖੱਜਲ ਕੀਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਹੈ ਕਿ ਕੇਸ ਦੇ ਗਵਾਹਾਂ ਦੇ ਦਿਮਾਗਾਂ ਵਿੱਚ ਪਾਏ ਜਾ ਰਹੇ ਸ਼ੰਕਿਆਂ ਨੂੰ ਦੂਰ ਕਰਨ ਲਈ “ਸਿਆਸੀ ਬਾਹੂਬਲੀ” ਅਸ਼ੀਸ਼ ਮਿਸ਼ਰਾ ਦੀ ਜਮਾਨਤ ਆਉਣ ਵਾਲੀ 18 ਅਪ੍ਰੈਲ ਨੂੰ ਰੱਦ ਕੀਤੀ ਜਾਵੇ।
ਪ੍ਰੈਸ ਕਾਨਫਰੰਸ ਵਿਚ ਬੂਟਾ ਸਿੰਘ ਬੁਰਜ ਗਿੱਲ ,ਮਨਜੀਤ ਸਿੰਘ ਰਾਏ , ਸਤਨਾਮ ਸਿੰਘ ਬਹਿਰੂ,ਰਾਮਿੰਦਰ ਸਿੰਘ ਪਟਿਆਲਾ,ਬਲਦੇਵ ਸਿੰਘ ਨਿਹਾਲਗੜ੍ਹ, ਗੁਰਨਾਮ ਸਿੰਘ ਝੱਬਰ, ਫੁਰਮਾਨ ਸਿੰਘ ਸੰਧੂ, ਰੁਲਦੂ ਸਿੰਘ ਮਾਨਸਾ, ਸੁਖਦੇਵ ਸਿੰਘ ਵਿਰਕ, ਤੇਜਵੀਰ ਸਿੰਘ, ਜਸਵੀਰ ਸਿੰਘ ਭਾਟੀ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਜੰਗਵੀਰ ਸਿੰਘ ਚੌਹਾਨ, ਲਖਵਿੰਦਰ ਸਿੰਘ, ਕਮਲਜੀਤ ਸਿੰਘ ਲਾਂਡਰਾਂ, ਵੀਰਪਾਲ ਸਿੰਘ ਢਿੱਲੋਂ ਅਤੇ ਆਤਮਾ ਰਾਮ ਆਦਿ ਆਗੂ ਹਾਜਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

by Ranjit Singh
November 24, 2026
0

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ -...

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

by Ranjit Singh
November 24, 2026
0

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ - 28 ਫਰਵਰੀ 2027 ਤੱਕ ਰਹੇਗਾ ਪ੍ਰਭਾਵ...

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

by Ranjit Singh
November 24, 2026
0

Big News: ਵੱਡੇ ਭਾਈ ਦੀ ਭੂਮਿਕਾ 'ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ ਨਵੀਂ ਦਿੱਲੀ, 24 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
1 week ago
0

    ਜਕਾਰਤਾ, 14 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਰੱਖਿਆ ਸਹਿਯੋਗ ਨੂੰ ਡੂੰਘਾ ਕਰਨ ਦੀ ਦਿਸ਼ਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 