ਰੋਪੜ੍ਹ ਹਾਦਸੇ ਨਾਲ ਜੁੜੀ ਵੱਡੀ ਖਬਰ
ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ,ਲਾਸ਼ਾਂ ਬਰਾਮਦ
ਬੱਸ ਨਾਲ ਟਕਰਾਉਣ ਤੋਂ ਬਾਅਦ ਭਾਖੜਾ ਨਹਿਰ ਵਿੱਚ ਡਿੱਗੀ ਸੀ ਕਾਰ
ਚੰਡੀਗੜ੍ਹ,18 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਰੋਪੜ੍ਹ ਵਿੱਚ ਇੱਕ ਹੋਰ ਭਿਆਨਕ ਸੜਕ ਹੋਣ ਦੀ ਖਬਰ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਘਨੌਲੀ ਨੇੜੇ ਭਾਖੜਾ ਨਹਿਰ ਦੇ ਪੁਲ ਤੇ ਕਰੇਟਾ ਕਾਰ ਅਤੇ ਬੱਸ ਦੀ ਟੱਕਰ ਹੋ ਗਈ ਜਿਸ ਤੋਂ ਬਾਅਦ ਕਾਰ ਨਹਿਰ ਵਿੱਚ ਡਿੱਗ ਗਈ । ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਇਸ ਘਟਨਾ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ। ਜਿਹਨਾਂ ਵਿੱਚ 2 ਔਰਤਾਂ ਅਤੇ 3 ਮਰਦ ਸ਼ਾਮਿਲ ਹਨ। ਇਸ ਤੋਂ ਇਲਾਵਾ ਕਾਰ ਵਿੱਚੋਂ ਪ੍ਰਾਪਤ ਹੋਈਆਂ ਛੋਟੇ ਬੱਚਿਆਂ ਦੀਆਂ ਚੀਜਾਂ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਕੋਈ ਬੱਚਾ ਵੀ ਕਾਰ ਵਿੱਚ ਸਵਾਰ ਸੀ ਜਿਸ ਦੀ ਭਾਲ ਕੀਤੀ ਜਾ ਰਹੀ ਹੈ।





















