ਸਨੌਰ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਿਹਤ ਮੇਲੇ ਦਾ ਆਯੋਜਨ
ਐਮਪੀ ਪ੍ਰਨੀਤ ਕੌਰ ਨੇ ਬਿਕਰਮਜੀਤ ਸਿੰਘ ਚਾਹਲ ਦੇ ਨਾਲ ਕੀਤੀ ਮੇਲੇ ਵਿੱਚ ਸ਼ਿਰਕਤ
ਸਨੌਰ,18 ਅਪ੍ਰੈਲ(ਵਿਸ਼ਵ ਵਾਰਤਾ)-ਸਨੌਰ ਦੇ ਕਮਿਊਨਿਟੀ ਹੈਲਥ ਸੈਂਟਰ, ਦੁੱਧਨ ਸਾਧਾਂ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਿਹਤ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਵਿੱਚ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਅਤੇ ਬਿਕਰਮਜੀਤ ਸਿੰਘ ਚਾਹਲ ਨੇ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਨੀਤ ਕੌਰ ਨੇ ਇਸ ਮੇਲੇ ਦਾ ਸਫ਼ਲ ਆਯੋਜਨ ਕਰਨ ਲਈ ਪ੍ਰਸ਼ਾਸਨ ਨੂੰ ਵਧਾਈ ਦਿੱਤੀ।
























