ਚੰਡੀਗੜ੍ਹ ‘ਚ ਜਨਤਕ ਥਾਵਾਂ ਤੇ ਮਾਸਕ ਪਾਉਣ ਦੇ ਹੁਕਮ ਜਾਰੀ
ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ, ਜਿਸ ਅਨੁਸਾਰ ਜਨਤਕ ਥਾਵਾਂ ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨਵੇਂ ਹੁਕਮਾਂ ਮੁਤਾਬਕ ਸ਼ਾਪਿੰਗ ਮਾਲ, ਬਾਜ਼ਾਰ, ਸਿਨੇਮਾ ਹਾਲ, ਸਕੂਲਾਂ ਤੇ ਦਫਤਰਾਂ ਵਿਚ ਬਿਨਾਂ ਮਾਸਕ ਦੇ ਐਂਟਰੀ ‘ਤੇ ਬੈਨ ਲਗਾ ਦਿੱਤਾ ਗਿਆ ਹੈ।























