ਸਵੇਰੇ ਸਵੇਰੇ ਅਚਨਚੇਤ ਡੀਸੀ ਦਫਤਰ ਪਹੁੰਚੇ ਕੈਬਨਿਟ ਮੰਤਰੀ ਜਿੰਪਾ,ਕੀਤੀ ਚੈਕਿੰਗ
ਚੰਡੀਗੜ੍ਹ,19 ਅਪ੍ਰੈਲ(ਵਿਸ਼ਵ ਵਾਰਤਾ)– ਅੱਜ ਸਵੇਰੇ ਸਵੇਰੇ ਮੋਹਾਲੀ ਦੇ ਡੀ ਸੀ ਦਫ਼ਤਰ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਅਚਨਚੇਤ ਛਾਪਾ ਮਾਰਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸਮੇਂ ਸਿਰ ਹਾਜ਼ਰ ਨਾ ਹੋਣ ਵਾਲੇ ਅਧਿਕਾਰੀਆਂ ਕੋਲੋਂ ਜਵਾਬ ਤਲਬ ਕੀਤਾ ਹੈ। ਇਸ ਮੌਕੇ ਮੰਤਰੀ ਵੱਲੋਂ ਸੁਵਿਧਾ ਕੇਂਦਰ ਦਾ ਵੀ ਜਾਇਜਾ ਲਿਆ ਗਿਆ ਹੈ ਅਤੇ ਉਹਨਾਂ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ।























