ਪੰਜਾਬ ਦੇ ਰਾਜਪਾਲ ਨੂੰ ਮਿਲਣਗੇ ਨਵਜੋਤ ਸਿੱਧੂ
ਪੜ੍ਹੋ,ਰਾਜਪਾਲ ਕੋਲ ਚੁੱਕਣਗੇ ਕਿਹੜੇ ਮੁੱਦੇ
ਚੰਡੀਗੜ੍ਹ,19 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ 21 ਅਪ੍ਰੈਲ ਦਿਨ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ। ਉਹ ਤਿੰਨ ਜਣਿਆਂ ਦੇ ਵਫਦ ਨਾਲ ਰਾਜਪਾਲ ਨੂੰ ਮਿਲਣਗੇ ਅਤੇ ਉਹਨਾਂ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਪੰਜਾਬ ਵਿੱਚ ਗਹਿਰੇ ਹੋ ਰਹੇ ਬਿਜਲੀ ਸੰਕਟ ਦਾ ਮੁੱਦਾ ਰਾਜਪਾਲ ਕੋਲ ਚੁੱਕਿਆ ਜਾਵੇਗਾ।






















