ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪ੍ਰੈਲ ਨੂੰ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰ ਨੂੰ ਕਰਨਗੇ ਸੰਬੋਧਨ
ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਕਰਨਗੇ ਜਾਰੀ
ਚੰਡੀਗੜ੍ਹ,19 ਅਪ੍ਰੈਲ (ਵਿਸ਼ਵ ਵਾਰਤਾ) ਕੇਂਦਰ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਲਾਲ ਕਿਲ੍ਹੇ ਵਿਖੇ 21 ਅਪ੍ਰੈਲ 2022 ਨੂੰ ਰਾਸ਼ਟਰ ਨੂੰ ਸੰਬੋਧਨ ਕਰਨਗੇ । ਪ੍ਰਧਾਨ ਮੰਤਰੀ ਇਸ ਸ਼ੁਭ ਮੌਕੇ ‘ਤੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ। ਇਸ ਮੌਕੇ ਚਾਰ ਸੌ ਰਾਗੀ ਸ਼ਬਦ ਕੀਰਤਨ ਕਰਨਗੇ। ਇਹ ਐਲਾਨ ਕੇਂਦਰੀ ਸੱਭਿਆਚਾਰਕ ਮੰਤਰੀ ਸ਼੍ਰੀ ਜੀ.ਕਿਸ਼ਨ ਰੈੱਡੀ ਨੇ ਅੱਜ ਨਵੀਂ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਪ੍ਰੈਸ ਕਾਨਫਰੰਸ ਵਿੱਚ ਸੱਭਿਆਚਾਰ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਸਕੱਤਰ ਸੱਭਿਆਚਾਰ ਗੋਵਿੰਦ ਮੋਹਨ ਵੀ ਮੌਜੂਦ ਸਨ। 20 ਅਪ੍ਰੈਲ ਨੂੰ ਹੋਣ ਵਾਲੇ ਸਮਾਗਮ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਵੀ ਸ਼ਿਰਕਤ ਕਰਨਗੇ।























