ਸੁਨੀਲ ਜਾਖੜ ਖਿਲਾਫ ਹੋਵੇਗੀ ਕਾਰਵਾਈ !
ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਾਫ ਅਨੁਸਾਸ਼ਨੀ ਕਾਰਵਾਈ ਹੋਵੇਗੀ। ਉਨ੍ਹਾਂ ਪਾਰਟੀ ਵਿੱਚੋਂ ਮੁੱਅਤਲ ਜਾਂ ਫਿਰ ਬਰਖਾਸਤ ਕੀਤਾ ਜਾ ਸਕਦਾ ਹੈ। ਇਸ ਦੀ ਪੁਸ਼ਟੀ ਸੀਨੀਅਰ ਕਾਂਗਰਸੀ ਲੀਡਰ ਤਾਰਿਕ ਅਨਵਰ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ। ਹੁਣ ਕਾਂਗਰਸ ਦੇ ਸੰਵਿਧਾਨ ਮੁਤਾਬਕ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਮੁਅੱਤਲੀ ਤੇ ਬਰਖਾਸਤਗੀ ਦੋਵਾਂ ਦਾ ਵਿਕਲਪ ਖੁੱਲ੍ਹਾ ਹੈ।























