ਡਾ.ਕੁਮਾਰ ਵਿਸ਼ਵਾਸ਼ ਦੇ ਘਰ ਪੰਜਾਬ ਪੁਲਿਸ ਦੇ ਛਾਪੇ ਤੋਂ ਬਾਅਦ ਭਖੀ ਸਿਆਸਤ
ਕਾਂਗਰਸੀ ਆਗੂ ਪਰਗਟ ਸਿੰਘ ਅਤੇ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਨੂੰ ਲਿਆ ਨਿਸ਼ਾਨੇ
ਪੰਜਾਬ ਪੁਲਿਸ ਦੀ ਵਰਤੋਂ ਆਪਣੇ ਸਿਆਸੀ ਵਿਰੋਧੀਆਂ ਨੂੰ ਪਰੇਸ਼ਾਨ ਕਰਨ ਲਈ ਕਰ ਰਹੇ ਹਨ ਕੇਜਰੀਵਾਲ – ਕਾਂਗਰਸ
ਚੰਡੀਗੜ੍ਹ,20 ਅਪ੍ਰੈਲ(ਵਿਸ਼ਵ ਵਾਰਤਾ)-ਕਿਸ ਵੇਲੇ ਅਰਵਿੰਦ ਕੇਜਰੀਵਾਲ ਦੇ ਨੇੜਲੇ ਸਾਥੀਆਂ ਵਿੱਚ ਰਹਿਣ ਵਾਲੇ ਕਵੀ ਕੁਮਾਰ ਵਿਸ਼ਵਾਸ਼ ਦੇ ਘਰ ਅੱਜ ਪੰਜਾਬ ਪੁਲਿਸ ਪਹੁੰਚੀ ਹੈ। ਜਾਣਕਾਰੀ ਅਨੁਸਾਰ ਰੋਪੜ੍ਹ ਦੇ ਥਾਣੇ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ ਟਿੱਪਣੀ ਕਰਨ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਦਾ ਨੋਟਿਸ ਲੈ ਕੇ ਪੰਜਾਬ ਪੁਲਿਸ ਦੇ ਮੁਲਾਜ਼ਮ ਅੱਜ ਕੁਮਾਰ ਵਿਸ਼ਵਾਸ਼ ਦੇ ਗਾਜੀਆਬਾਦ ਸਥਿਤ ਘਰ ਪਹੁੰਚੇ ਹਨ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ਤੇ ਲਿਆ ਹੈ। ਸਾਬਕਾ ਕਾਂਗਰਸੀ ਮੰਤਰੀ ਪਰਗਟ ਸਿੰਘ ਨੇ ਇਸ ਨੂੰ ਪੰਜਾਬ ਪੁਲਿਸ ਦੀ ਦੁਰਵਰਤੋਂ ਦੱਸਦਿਆਂ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤਾ ਹੈ।
The misuse of Punjab Police by @ArvindKejriwal to settle his political scores is highly condemnable.@DGPPunjabPolice should show more spine to stop misuse of Punjab Police as it is @BhagwantMann who is CM of Punjab and not Kejriwal.@DrKumarVishwas pic.twitter.com/FPIpJj0q63
— Pargat Singh (@PargatSOfficial) April 20, 2022
ਇਸ ਦੇ ਨਾਲ ਹੀ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਨੂੰ ਸਿਆਸੀ ਬਦਲਾਖੋਰੀ ਦੱਸਿਆ ਹੈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਪੁਲਿਸ ਦੀ ਦੁਰਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ ਹੈ।
I strongly condemn this act of political vendetta against @DrKumarVishwas for making a statement against @ArvindKejriwal during elections! Whats the difference between @AamAadmiParty and traditional parties? I urge @BhagwantMann not to misuse Pb police to settle political scores! https://t.co/yVAQ0Pltf7
— Sukhpal Singh Khaira (@SukhpalKhaira) April 20, 2022
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵੀ ਇਸ ਮੁੱਦੇ ਤੇ ਟਵੀਟ ਕਰਦਿਆਂ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਪੁਲਿਸ ਦੀ ਵਰਤੋਂ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਨਹੀਂ ਸਗੋਂ ਆਪਣੇ ਸਿਆਸੀ ਵਿਰੋਧੀਆਂ ਨੂੰ ਪਰੇਸ਼ਾਨ ਕਰਨ ਲਈ ਕਰ ਰਹੇ ਹਨ।
पंजाब पुलिस का उपयोग पंजाब की जनता की सुरक्षा के लिए नही कर के @ArvindKejriwal जी अपने राजनीतिक प्रतिद्वंदियों को परेशान करने के लिए कर रहे हैं। https://t.co/FU6xhGJm24
— Harish Chaudhary (@Barmer_Harish) April 20, 2022























