ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣਗੇ ਨਵਜੋਤ ਸਿੱਧੂ
ਚੰਡੀਗੜ੍ਹ,21 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ 21 ਅਪ੍ਰੈਲ ਦਿਨ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ। ਉਹ ਤਿੰਨ ਜਣਿਆਂ ਦੇ ਵਫਦ ਨਾਲ ਰਾਜਪਾਲ ਨੂੰ ਮਿਲਣਗੇ ਅਤੇ ਉਹਨਾਂ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਪੰਜਾਬ ਵਿੱਚ ਗਹਿਰੇ ਹੋ ਰਹੇ ਬਿਜਲੀ ਸੰਕਟ ਦਾ ਮੁੱਦਾ ਰਾਜਪਾਲ ਕੋਲ ਚੁੱਕਿਆ ਜਾਵੇਗਾ।
























