ਪੜ੍ਹੋ ਮਾਸਕ ਪਹਿਨਣ ਨੂੰ ਲੈ ਕੇ ਕਿਹੜੇ ਹੁਕਮ ਹੋਏ ਜਾਰੀ
ਚੰਡੀਗੜ੍ਹ,21 ਅਪ੍ਰੈਲ(ਵਿਸ਼ਵ ਵਾਰਤਾ)-ਕੁਝ ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚ ਕੋਵਿਡ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਵਸਨੀਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਚਿਹਰੇ ਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਹਾਲਾਂਕਿ ਸਰਕਾਰ ਵੱਲੋਂ ਮਾਸਕ ਨਾ ਪਹਿਨਣ ਤੇ ਕਿਸੇ ਤਰ੍ਹਾਂ ਦਾ ਜੁਰਮਾਨਾ ਨਹੀਂ ਲਗਾਇਆ ਗਿਆ ਹੈ। ਪਰ ਇਸ ਨੋਟਿਸ ਅਨੁਸਾਰ ਪੰਜਾਬ ਸਰਕਾਰ ਵੱਲੋਂ ਬੰਦ ਵਾਤਾਰਵਰਣ ਜਿਵੇਂ ਜਨਤਕ ਆਵਾਜਾਈ ਜਿਵੇਂ ਬੱਸਾਂ, ਰੇਲਗੱਡੀਆਂ, ਹਵਾਈ ਜਹਾਜ਼, ਟੈਕਸੀ ਆਦਿ ਵਿੱਚ ਮਾਸਕ ਪਹਿਨਣ ਨੂੰ ਵਿਸ਼ੇਸ਼ ਤੌਰ ‘ਤੇ ਯਕੀਨੀ ਬਣਾਉਣ ਲਈ ਜਰੂਰ ਕਿਹਾ ਗਿਆ ਹੈ।
ਇਸ ਤੋਂ ਇਲਾਵਾ ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟਲ ਸਟੋਰ ਕਲਾਸਰੂਮ, ਦਫਤਰ-ਕਮਰੇ, ਇਨਡੋਰ ਇਕੱਠਾਂ ਵਿੱਚ ਵੀ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।
























