ਸੁਨੀਲ ਜਾਖੜ ਨੇ ਆਪਣੇ ਵਿਵਾਦਿਤ ਬਿਆਨ ਲਈ ਮੰਗੀ ਮੁਆਫੀ!
ਚੰਡੀਗੜ੍ਹ,21 ਅਪ੍ਰੈਲ(ਵਿਸ਼ਵ ਵਾਰਤਾ)-ਆਪਣੇ ਵਿਵਾਦਿਤ ਬਿਆਨ ਨੂੰ ਲੈ ਕੇ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅੱਜ ਵਾਰਾਨਸੀ ਦੇ ਸੀਰਗੋਵਰਧਨ ਸਥਿਤ ਸੰਤ ਰਵਿਦਾਸ ਮੰਦਰ ਪਹੁੰਚੇ ਹਨ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਉਹਨਾਂ ਨੇ ਕਦੇ ਵੀ ਦਲਿਤ ਭਾਈਚਾਰੇ ਬਾਰੇ ਕੋਈ ਗਲਤ ਟਿੱਪਣੀ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਉਸ ਦੇ ਲਈ ਮੈਂ ਮਾਫੀ ਮੰਗਦਾ ਹਾਂ।























