ਕਿਸਾਨਾਂ ਦੇ ਕਰਜ਼ਾ ਵਸੂਲੀ ਲਈ ਗ੍ਰਿਫਤਾਰੀ ਵਰੰਟ ਮਾਮਲਾ:
ਕਿਸੇ ਵੀ ਕਿਸਾਨ ਦੀ ਨਹੀਂ ਹੋਵੇਗੀ ਗ੍ਰਿਫਤਾਰੀ- ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 21ਅਪ੍ਰੈਲ(ਵਿਸ਼ਵ ਵਾਰਤਾ)ਪੰਜਾਬ ਦੇ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਦੇ ਕਰਜ਼ਾ ਵਸੂਲੀ ਲਈ ਗ੍ਰਿਫਤਾਰੀ ਵਰੰਟ ਜਾਰੀ ਹੋਣ ਤੇ ਕਿਹਾ ਕਿ ਜੋ ਵਰੰਟ ਜਾਰੀ ਹੋਏ ਹਨ, ਉਹ ਪਿਛਲੀ ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਨ।
ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੀ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਸੀ ਕਿ ਕਿਸਾਨਾਂ ਦੇ ਮੁਕੰਮਲ ਕਰਜ਼ੇ ਮੁਆਫ਼ ਕੀਤੇ ਜਾਣਗੇ, ਪਰ ਕਰਜ਼ੇ ਤਾਂ ਕਿ ਮੁਆਫ਼ ਕਰਨੇ ਸੀ , ਜਾਂਦੇ- ਜਾਂਦੇ ਕਿਸਾਨਾਂ ਦੇ ਖਿਲਾਫ਼ ਵਰੰਟ ਜਾਰੀ ਕਰ ਗਏ। ਉਹਨਾਂ ਨੇ ਇਹ ਸਪਸ਼ਟ ਕਿਹਾ ਕਿ ਸਾਡੀ ਸਰਕਾਰ ਕਿਸੇ ਵੀ ਕਿਸਾਨ ਦੀ ਗ੍ਰਿਫਤਾਰੀ ਨਹੀਂ ਕਰੇਗੀ। ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਰਜ਼ੇ ਤੋਂ ਕਿਵੇਂ ਮੁਕਤ ਕਰਨਾ ਹੈ, ਉਸਦੇ ਲਈ ਸਾਡੀ ਸਰਕਾਰ ਇਕ ਨਵੀਂ ਨੀਤੀ ਲੈ ਕੇ ਆ ਰਹੀ ਹੈ।ਉਨ੍ਹਾਂ ਅੱਗੇ ਕਿਹਾ ਕਿ ਜਿੰਨ੍ਹੇ ਵੀ ਵਰੰਟ ਜਾਰੀ ਕੀਤੇ ਗਏ ਹਨ, ਉਹ ਵਾਪਸ ਲੈ ਲਏ ਗਏ ਹਨ























