• Latest
  • Trending
ਮੁੱਖ ਮੰਤਰੀ ਵੱਲੋਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ ’ਤੇ ਜ਼ੋਰ

ਮੁੱਖ ਮੰਤਰੀ ਵੱਲੋਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ ’ਤੇ ਜ਼ੋਰ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

4 hours ago
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

5 hours ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

5 hours ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

5 hours ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

6 hours ago
Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

6 hours ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

6 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

6 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

7 hours ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

8 hours ago
Hindi News
English News
Tuesday, November 24, 2026
No Result
View All Result
12 °c
Chandigarh
18 ° Tue
18 ° Wed
18 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ ’ਤੇ ਜ਼ੋਰ

April 23, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਵੱਲੋਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ ’ਤੇ ਜ਼ੋਰ

ਮੁੱਖ ਮੰਤਰੀ ਵੱਲੋਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ ’ਤੇ ਜ਼ੋਰ
ਸੂਬੇ ਦੀ ਸ਼ਾਨ ਬਹਾਲ ਕਰਨ ਦਾ ਅਹਿਦ
ਚੰਡੀਗੜ੍ਹ ਯੂਨੀਵਰਸਟੀ ਦੇ ਕੈਂਪਸ ਵਿਚ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ

ਐਸ.ਏ.ਐਸ. ਨਗਰ, (ਮੋਹਾਲੀ), 23 ਅਪ੍ਰੈਲ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਆਂਢੀ ਮੁਲਕ ਤੋਂ ਨਸ਼ੇ ਅਤੇ ਹਥਿਆਰਾਂ ਦੀ ਡਰੋਨਾਂ ਰਾਹੀਂ ਹੁੰਦੀ ਤਸਕਰੀ ਦੀ ਚੁਣੌਤੀ ਨਾਲ ਨਿਪਟਣ ਲਈ ਸੂਬੇ ਵਿਚ ਐਂਟੀ ਡਰੋਨ ਪ੍ਰਣਾਲੀ ਵਿਕਸਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।
ਅੱਜ ਇੱਥੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ ਕਰਨ ਤੋਂ ਬਾਅਦ ਯੂਨੀਵਰਸਿਟੀ ਦੇ ਕੈਂਪਸ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰਕੇ ਡਰੋਨ ਤਕਨਾਲੋਜੀ ਨੂੰ ਵੱਧ ਤੋਂ ਵੱਧ ਵਿਕਸਤ ਕਰਨ ਦੀ ਜ਼ਰੂਰਤ ਹੈ ਕਿਉਂਕਿ ਗੁਆਂਢੀ ਮੁਲਕ ਡਰੋਨਾਂ ਰਾਹੀਂ ਸਾਡੇ ਸਰਹੱਦੀ ਇਲਾਕਿਆਂ ਵਿਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਦਾ ਹੈ ਜਿਸ ਕਰਕੇ ਸਾਡੇ ਕੋਲ ਡਰੋਨ ਟਰੈਕਿੰਗ ਵਰਗੀ ਤਕਨਾਲੋਜੀ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਦੁਨੀਆ ਨੂੰ ਇਕ ਆਲਮੀ ਪਿੰਡ ਵਿਚ ਬਦਲ ਦਿੱਤਾ ਹੈ ਅਤੇ ਮੌਜੂਦਾ ਸਮੇਂ ਵਿਚ ਉਭਰ ਰਹੀਆਂ ਚੁਣੌਤੀਆਂ ਨਾਲ ਨਿਪਟਣ ਲਈ ਤਕਨਾਲੋਜੀ ਵਿਚ ਖੋਜ ਤੇ ਸੁਧਾਰ ਹੁੰਦੇ ਰਹਿਣੇ ਚਾਹੀਦੇ ਹਨ।
ਬੇਰੋਜ਼ਗਾਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦੇ ਹੋਏ ਮੁੱਖ ਮੰਤਰੀ ਨੇ ਬਾਹਰੀ ਮੁਲਕਾਂ ਵਿਚ ਪਰਵਾਸ ਕਰ ਰਹੇ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦਾ ਵਾਅਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਰੋਜ਼ਗਾਰ ਦੇ ਮੌਕੇ ਪੈਦਾ ਨਾ ਕਰਨ ਸਦਕਾ ਮਜਬੂਰਨ ਉਨ੍ਹਾਂ ਨੂੰ ਬੇਗਾਨੇ ਮੁਲਕਾਂ ਵਿਚ ਰੋਜ਼ਗਾਰ ਤਲਾਸ਼ਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰੀ ਦੀ ਗੰਭੀਰ ਸਮੱਸਿਆ ਵੀ ਨਸ਼ਿਆਂ ਦੀ ਅਲਾਮਤ ਲਈ ਜ਼ਿੰਮੇਵਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਨਿਵੇਸ਼ ਕਰਨ ਲਈ ਛੇਤੀ ਹੀ ਨਵੇਂ ਉਦਯੋਗ ਅਤੇ ਦੇਸ਼-ਵਿਦੇਸ਼ ਦੀਆਂ ਨਾਮੀ ਕੰਪਨੀਆਂ ਤੱਕ ਪਹੁੰਚ ਕਰੇਗੀ ਤਾਂ ਕਿ ਸਾਡੇ ਕਿਸੇ ਵੀ ਹੁਨਰਮੰਦ ਬੱਚੇ ਨੂੰ ਰੋਜ਼ਗਾਰ ਲਈ ਆਪਣੀ ਮਾਤ-ਭੂਮੀ ਨਾ ਛੱਡਣੀ ਪਵੇ।
ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਵਿਚ ਪੰਜਾਬ ਨੂੰ ਕਈ ਵਾਰ ਉਤਰਾਅ-ਚੜ੍ਹਾਅ ਦੇਖਣੇ ਪਏ ਹਨ ਅਤੇ ਭਵਿੱਖ ਵਿੱਚ ਵੀ ਪੰਜਾਬ ਦੀ ਸਰਦਾਰੀ ਪਹਿਲਾਂ ਵਾਂਗ ਕਾਇਮ ਕਰਾਂਗੇ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਸਾਡੇ ਅੰਦਾਜ਼ੇ ਤੋਂ ਵੀ ਵੱਡਾ ਫਤਵਾ ਦਿੱਤਾ ਹੈ ਜਿਸ ਕਰਕੇ ਉਨ੍ਹਾਂ ਨੂੰ ਸਾਡੇ ਕੋਲੋਂ ਬਹੁਤ ਵੱਡੀਆਂ ਉਮੀਦਾਂ ਵੀ ਹਨ ਅਤੇ ਮੈਂ ਵਾਅਦਾ ਕਰਦਾਂ ਹਾਂ ਕਿ ਅਸੀਂ ਤੁਹਾਡੀਆਂ ਆਸਾਂ-ਉਮੀਦਾਂ ਉਤੇ ਖਰਾ ਉਤਰਨ ਤੱਕ ਟਿਕ ਕੇ ਨਹੀਂ ਬੈਠਾਂਗੇ। ”
ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ।
ਇਸ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਮੁੱਖ ਮੰਤਰੀ ਦਾ ਯੂਨੀਵਰਸਿਟੀ ਆਉਣ ਉਤੇ ਸਵਾਗਤ ਕੀਤਾ।
ਇਸ ਮੌਕੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਡੀ.ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਅਤੇ ਹੋਰ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

by Jaspreet Kaur
November 23, 2026
0

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO;ਕੰਪਨੀ ਦੇ ਸ਼ੇਅਰਾਂ 'ਚ ਆਇਆ ਉਛਾਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਐਨਵੀਡੀਆ (Nvidia)...

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

by Jaspreet Kaur
November 23, 2026
0

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : 'ਆਪ' ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
1 week ago
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 