ਅਰੁਣ ਸੈਣੀ ਨੇ ਸੰਭਾਲਿਆ ਐਸਐਸਪੀ ਦਾ ਚਾਰਜ
ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ)-ਅਰੁਣ ਸੈਣੀ ਨੇ ਅੱਜ ਪਠਾਨਕੋਟ ਜ਼ਿਲ੍ਹੇ ਦੇ ਐਸਐਸਪੀ ਵੱਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਦਫ਼ਤਰ ਪੁੱਜਣ ‘ਤੇ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ। ਅਹੁਦਾ ਸੰਭਾਲਣ ਤੋਂ ਬਾਅਦ ਐਸ.ਐਸ.ਪੀ ਅਰੁਣ ਸੈਣੀ ਨੇ ਕੈਬਨਿਟ ਮੰਤਰੀ ਲਾਲ ਚੰਦ ਨਾਲ ਮੁਲਾਕਾਤ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ।ਐਸਐਸਪੀ ਅਰੁਣ ਸੈਣੀ ਨੇ ਕਿਹਾ ਕਿ ਸੁਰੱਖਿਆ ਵਿਵਸਥਾ ਵਿੱਚ ਕਿਸੇ ਵੀ ਕੀਮਤ ’ਤੇ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਸਰਹੱਦ ਨਾਲ ਲੱਗਦੇ ਬਲਾਕਾਂ ‘ਤੇ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਤੋਂ ਇਲਾਵਾ ਜ਼ਿਲ੍ਹੇ ‘ਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣਾ ਉਨ੍ਹਾਂ ਦੀ ਪਹਿਲ ਹੋਵੇਗੀ।























