ਰਾਮ ਰਹੀਮ ਦੀ ਪਟੀਸ਼ਨ ਅਰਜੀ ਤੇ ਹਾਈ ਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ,25 ਅਪ੍ਰੈਲ(ਵਿਸ਼ਵ ਵਾਰਤਾ)-2015 ਦੇ ਬੇਅਦਬੀ ਮਾਮਲਿਆਂ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਫਰੀਦਕੋਟ ਅਦਾਲਤ ਵੱਲੋਂ ਐਫਆਈਆਰ ਨੰਬਰ117 ਅਤੇ 128 ਵਿੱਚ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ । ਜਿਸ ਤੇ ਰਾਮ ਰਹੀਮ ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾ ਕੇ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਹੈ। ਰਾਮ ਰਹੀਮ ਨੇ ਮੰਗ ਕੀਤੀ ਹੈ ਕਿ ਜਾਂ ਤਾਂ ਉਸਦੀ ਸੁਣਵਾਈ ਜ਼ੇਲ੍ਹ ਵਿੱਚ ਹੀ ਹੋਵੇ ਜਾਂ ਫਿਰ ਵੀਡੀਓ ਕਾਨਫਰੰਸਿਗ ਰਾਂਹੀ ਪੇਸ਼ ਹੋਣ ਦੀ ਇਜ਼ਾਜ਼ਤ ਦਿੱਤੀ ਜਾਵੇ। ਰਾਮ ਰਹੀਮ ਦੀ ਪਟੀਸ਼ਨ ਅਰਜੀ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ।






















