ਪੰਜਾਬ ਸਰਕਾਰ ਦਾ ਵੱਡਾ ਫੈਸਲਾ ਪਿਛਲੀ ਸਰਕਾਰ ਵੇਲੇ ਕੱਟੀਆਂ ਗਈਆਂ ਕਲੋਨੀਆਂ ਦੀ ਹੋਵੇਗੀ ਜਾਂਚ
ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਪਿਛਲੇ 15 ਸਾਲਾਂ ਦੌਰਾਨ ਡਿਵੈਲਪ ਹੋਈਆਂ ਕਲੋਨੀਆਂ ਦੀ ਜਾਂਚ ਕਰਵਾਉਣਗੇ। ਇਨ੍ਹਾਂ ਕਲੋਨੀਆਂ ਨੂੰ ਰੈਗੂਲਰ ਕਰਨ ਪਿੱਛੇ ਕਰੋੜਾਂ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਫੈਸਲਾ ਕੀਤਾ ਹੈ ਕਿ ਪਿਛਲੇ 15 ਸਾਲਾਂ ਤੋਂ ਕੱਟੀਆਂ ਗਈਆਂ ਕਲੋਨੀਆਂ ਦੀ ਜਾਂਚ ਕਰਵਾਈ ਜਾਵੇਗੀ। ਇਸ ਦੇ ਲਈ ਸੂਬਾ ਪੱਧਰ ‘ਤੇ ਹਾਈ ਪਾਵਰ ਕਮੇਟੀ ਵੀ ਬਣਾਈ ਜਾਵੇਗੀ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਅਤੇ ਕਾਨੂੰਨੀ ਤਰੀਕੇ ਨਾਲ ਕਲੋਨੀਆਂ ਕੱਟਣ ਵਾਲਿਆਂ ਖਿਲਾਫ ਅਧਿਕਾਰੀਆਂ ਨੂੰ ਜਾਂਚ ਦੇ ਹੁਕਮ ਜਾਰੀ ਕੀਤੇ ਹਨ।























