ਚੰਡੀਗੜ੍ਹ ਵਿੱਚ ਮਾਸਕ ਲਗਾਉਣਾ ਹੋਇਆ ਜਰੂਰੀ
ਪ੍ਰਸ਼ਾਸਨ ਵੱਲੋਂ ਜਾਰੀ ਆਦੇਸ਼ਾਂ ਦਾ ਪਾਲਣ ਨਾ ਕਰਨ ਤੇ ਲੱਗੇਗਾ ਜੁਰਮਾਨਾ
ਚੰਡੀਗੜ੍ਹ, 25 ਅਪ੍ਰੈਲ(ਵਿਸ਼ਵ ਵਾਰਤਾ) ਚੰਡੀਗੜ੍ਹ ਵਿੱਚ ਫੇਸ ਮਾਸਕ ਲਗਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੇ ਆਦੇਸ਼ ਜਾਰੀ ਕੀਤੇ ਹਨ। ਆਦੇਸ਼ ਦਾ ਪਾਲਣ ਨਾ ਕਰਨ ਵਾਲਿਆਂ ਨੂੰ 500 ਰੁਪਏ ਜ਼ੁਰਮਾਨਾ ਹੋਵੇਗਾ।






















