ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਨੂੰ ਰੋਕਣ ਲਈ ਕੇਂਦਰ ਨੇ ਸੱਦੀ ਗੁਆਂਢੀ ਰਾਜਾਂ ਦੀ ਬੈਠਕ
ਚੰਡੀਗੜ੍ਹ, 26ਅਪ੍ਰੈਲ (ਵਿਸ਼ਵ ਵਾਰਤਾ)- ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਗੁਆਂਢੀ ਰਾਜਾਂ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਅੱਜ ਮੰਥਨ ਕਰਨਗੇ। ਇਸ ਮੁੱਦੇ ਨੂੰ ਲੈ ਕੇ ਅੱਜ ਕੇਂਦਰ ਵੱਲੋਂ ਗਠਿਤ ਏਅਰ ਕੁਆਲਿਟੀ ਕਮਿਸ਼ਨ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਤਿੰਨੇ ਰਾਜ ਭਾਗ ਲੈਣਗੇ। ਮੀਟਿੰਗ ਵਿੱਚ ਰਾਜਾਂ ਦੇ ਖੇਤੀਬਾੜੀ ਸਕੱਤਰ ਅਤੇ ਵਿਗਿਆਨ ਅਤੇ ਤਕਨਾਲੋਜੀ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ। ਅਕਤੂਬਰ ਮਹੀਨੇ ਦਿੱਲੀ ਸਭ ਤੋਂ ਵੱਧ ਪ੍ਰਦੂਸ਼ਿਤ ਰਹਿੰਦੀ ਹੈ, ਇਸ ਦਾ ਸਭ ਤੋਂ ਵੱਡਾ ਕਾਰਨ ਹੁਣ ਤੱਕ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਮੰਨਿਆ ਜਾਂਦਾ ਰਿਹਾ ਹੈ। ਇੱਥੇ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਨਾਲ ਹੋਣ ਵਾਲਾ ਪ੍ਰਦੂਸ਼ਣ ਅਤੇ ਦਿੱਲੀ ਵਿੱਚ ਵਾਹਨਾਂ ਦੇ ਧੂੰਏਂ ਦਾ ਮੁੱਖ ਕਾਰਨ ਹੈ। ਕਮਿਸ਼ਨ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਜੋ ਪਿਛਲੇ ਸਾਲ ਵਰਗੀ ਸਥਿਤੀ ਨਾ ਬਣੇ। ਕਮਿਸ਼ਨ ਵੱਲੋਂ ਪਰਾਲੀ ਪ੍ਰਬੰਧਨ ਲਈ ਉਪਾਵਾਂ ਨੂੰ ਲੈ ਕੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਅਤੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਪ੍ਰਮੁੱਖ ਸਕੱਤਰਾਂ ਦੀ ਅੱਜ ਦਿੱਲੀ ਵਿਖੇ ਮੀਟਿੰਗ ਬੁਲਾਈ ਗਈ ਹੈ।























