ਬਹੁ-ਕਰੋੜੀ ਡਰੱਗ ਰੈਕਟ ਮਾਮਲਾ
ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਅੱਜ
ਚੰਡੀਗੜ੍ਹ,26 ਅਪ੍ਰੈਲ(ਵਿਸ਼ਵ ਵਾਰਤਾ)-ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਅਤੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਮੋਹਾਲੀ ਦੇ ਥਾਣੇ ਵਿੱਚ ਉਹਨਾਂ ਖਿਲਾਫ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਲਈ ਪਾਈ ਗਈ ਪਟੀਸ਼ਨ ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਬਿਕਰਮ ਮਜੀਠੀਆ ਨੇ ਇਸ ਐਫਆਈਆਰ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ। ਦੱਸ ਦਈਏ ਕਿ ਬਿਕਰਮ ਮਜੀਠੀਆ ਨੇ 22 ਫਰਵਰੀ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ।






















