ਦਿੱਲੀ ਸਰਕਾਰ ਨਾਲ ਸਮਝੌਤੇ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ‘ਤੇ ਮੁੱਖ ਮੰਤਰੀ ਭਗਵੰਤ ਮਾਨ
ਰਾਜਾ ਵੜਿੰਗ,ਪ੍ਰਤਾਪ ਬਾਜਵਾ ਅਤੇ ਸੁਖਬੀਰ ਬਾਦਲ ਨੇ ਕਹੀਆਂ ਇਹ ਗੱਲਾਂ
ਪੜ੍ਹੋੋ,ਕੀ ਹੈ ‘ਨਾਲੇਜ ਸ਼ੇਅਰਿੰਗ ਸਮਝੌਤਾ’
ਚੰਡੀਗੜ੍ਹ,26 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ‘ਨਾਲੇਜ ਸ਼ੇਅਰਿੰਗ ਸਮਝੌਤੇ’ ਤੇ ਦਸਤਖਤ ਕੀਤੇ ਗਏ ਹਨ।ਮੁੱਖ ਮੰਤਰੀ ਅਨੁਸਾਰ ਇਸ ਸਮਝੌਤੇ ਰਾਂਹੀਂ ਪੰਜਾਬ ਅਤੇ ਦਿੱਲੀ ਦੀਆਂ ਸਰਕਾਰਾਂ ਸਿੱਖਿਆ ਅਤੇ ਸਿਹਤ ਦੇ ਮੁੱਦਿਆਂ ਤੇ ਮਿਲ ਕੇ ਕੰਮ ਕਰਨਗੀਆਂ । ਹਾਲਾਂਕਿ ਇਸ ਸਮਝੌਤੇ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਨੂੰ ਨਿਸ਼ਾਨੇ ਤੇ ਲਿਆ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਇਸ ਸਮਝੌਤੇ ਦੀ ਤੁਲਨਾ 1846 ਦੇ ਲਾਹੌਰ ਦਰਬਾਰ ਅਤੇ ਦਿੱਲੀ ਦਰਬਾਰ ਵਿਚਾਲੇ ਹੋਏ ਸਮਝੌਤੇ ਨਾਲ ਕਰਦਿਆਂ ਲਿਖਿਆ ਹੈ ਕਿ “ਇਹ ਸਮਝੌਤਾ ਪੰਜਾਬ ਸਰਕਾਰ ਵੱਲੋਂ ਆਪਣੇ ਲੋਕਾਂ ਪ੍ਰਤੀ ਜਿੰਮੇਵਾਰੀ ਨੂੰ ਪੂਰਨ ਤੌਰ ਤੇ ਤਿਲਾਂਜਲੀ ਦੇਣ ਦੇ ਤੁੱਲ੍ਹ ਹੈ।“
ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵਿਚਕਾਰ ਪ੍ਰਸਤਾਵਿਤ ਸਮਝੌਤਾ 1846 ਵਿੱਚ ਲਾਹੌਰ ਦਰਬਾਰ ਦੁਆਰਾ ਮਹਾਰਾਜੇ ਦੀ “ਰੱਖਿਆ” ਲਈ ਅੰਗਰੇਜ਼ਾਂ ਨੂੰ ਸੱਦਾ ਦੇਣ ਦੇ ਸਮਾਨ ਹੈ। ਇਹ ਪੰਜਾਬ ਸਰਕਾਰ ਦੀ ਤਰਫੋਂ ਆਪਣੇ ਲੋਕਾਂ ਪ੍ਰਤੀ ਜਿੰਮੇਵਾਰੀ ਨੂੰ ਪੂਰਨ ਤੌਰ ‘ਤੇ ਤਿਲਾਂਜਲੀ ਦੇਣ ਦੇ ਤੁੱਲ ਹੈ ।
— Partap Singh Bajwa (@Partap_Sbajwa) April 26, 2022
ਇਸ ਦੇ ਨਾਲ ਹੀ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਨੂੰ ਪੰਜਾਬ ਦੇ ਲਈ ਕਾਲਾ ਦਿਨ ਦੱਸਿਆ ਹੈ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਸਰਕਾਰੀ ਅਦਾਰਿਆਂ ਵਿੱਚ ਦਿੱਲੀ ਸਰਕਾਰ ਦੀ ਦਖਲਅੰਦਾਜ਼ੀ ਵਧੇਗੀ। ਉਹਨਾਂ ਨੇ ਇਸ ਮੁੱਦੇ ਤੇ ਬਾਕਾਇਦਾ 3 ਵਜੇ ਪ੍ਰੈੱਸ ਕਾਨਫਰੰਸ ਵੀ ਰੱਖ ਲਈ ਹੈ।
Black Day for Punjab:
CM @BhagwantMann institutionalises Delhi Govt interference in Punjab by signing MoU today. Will be addressing a Press Conference on this issue at @Akali_Dal_ head office Chandigarh at 3 PM today.— Sukhbir Singh Badal (@officeofssbadal) April 26, 2022
ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਵੀ ਮੁੱਖ ਮੰਤਰੀ ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ “ਮਾਨ ਸਾਬ੍ਹ,ਸਿੱਧਾ ਹੀ ਕਹਿ ਦਿਓ ਕਿ ਪੰਜਾਬ ਨੂੰ ਹੁਣ ਦਿੱਲੀ ਤੋਂ ਕੇਜਰੀਵਾਲ ਸਾਹਿਬ ਚਲਾਉਣਗੇ।“
ਮਾਨ ਸਾਹਿਬ , ਸਿੱਧਾ ਹੀ ਕਹਿ ਦਿਓ ਕਿ ਪੰਜਾਬ ਨੂੰ ਹੁਣ ਦਿੱਲੀ ਤੋਂ ਕੇਜਰੀਵਾਲ ਸਾਹਿਬ ਚਲਾਉਣਗੇ । pic.twitter.com/3RNZSwO6Au
— Amarinder Singh Raja (@RajaBrar_INC) April 26, 2022
ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਹੋਏ ਸਮਝੌਤੇ ਦੀ ਪੂਰਨ ਕਾਪੀ –
























