ਫਿਰ ਤੋਂ ਪੈਰ ਪਸਾਰਨ ਲੱਗਾ ਕੋਰੋਨਾ
ਪ੍ਰਧਾਨ ਮੰਤਰੀ ਮੋੋਦੀ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਵੀਡੀਓ ਕਾਨਫਰੰਸਿਗ ਰਾਂਹੀ ਮੀਟਿੰਗ
ਪ੍ਰਧਾਨ ਮੰਤਰੀ ਨਾਲ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਨੇ ਤਲਬ ਕੀਤੇ ਸਿਹਤ ਅਤੇ ਗ੍ਰਹਿ ਵਿਭਾਗ ਦੇ ਅਧਿਕਾਰੀ
ਚੰਡੀਗੜ੍ਹ,27 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਕੋਰੋਨਾ ਨੇ ਇੱਕ ਵਾਰ ਫਿਰ ਤੋਂ ਰਫਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਜਿਸ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿਗ ਰਾਂਹੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 12 ਵਜੇ ਸ਼ੁਰੂ ਹੋਵੇਗ। ਪਰ ਇਸਤੋਂ ਪਹਿਲਾਂ 11:30 ਵਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਿਹਤ ਅਤੇ ਗ੍ਰਹਿ ਵਿਭਾਗ ਦੇ ਵੱਡੇ ਅਧਿਕਾਰੀਆਂ ਦੀ ਮੀਟਿੰਗ ਮੁੱਖ ਮੰਤਰੀ ਨਿਵਾਸ ਤੇ ਸੱਦੀ ਹੈ। ਮੀਟਿੰਗ ਵਿੱਚ ਅਧਿਕਾਰੀ ਕੋਰੋਨਾ ਦੀ ਸੰਭਾਵਿਤ ਚੌਥੀ ਵੇਵ ਬਾਰੇ ਅੰਕੜੇ ਪੇਸ਼ ਕਰਨਗੇ ਅਤੇ ਇਸ ਤੋਂ ਇਲਾਵਾ ਕੋਰੋਨਾ ਨੂੰ ਦੇਖਦੇ ਹੋਏ ਨਵੀਆਂ ਪਬੰਦੀਆਂ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ।























