ਸੰਨੀ ਦਿਓਲ ਵੱਲੋਂ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ
ਮੁਲਾਕਾਤ ਤੋਂ ਬਾਅਦ ਗੁਰਦਾਸਪੁਰ ਦੇ ਲੋਕਾਂ ਲਈ ਕੀਤਾ ਅਹਿਮ ਐਲਾਨ
ਚੰਡੀਗੜ੍ਹ,27 ਅਪ੍ਰੈਲ(ਵਿਸ਼ਵ ਵਾਰਤਾ)-ਗੁਰਦਾਸਪੁਰ ਤੋਂ ਸਾਂਸਦ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਡਾ.ਮਨਸੁਖ ਮਾਂਡਵੀਆ ਨਾਲ ਮੁਲਾਕਾਤ ਕੀਤੀ ਹੈ।ਇਸ ਮੁਲਾਕਾਤ ਦੌਰਾਨ ਉਹਨਾਂ ਨੇ ਕੇਂਦਰੀ ਮੰਤਰੀ ਕੋਲ ਗੁਰਦਾਸਪੁਰ ਦੇ ਲਈ ਏਮਜ਼ ਜਾਂ ਪੀਜੀਆਈ ਵਰਗੇ ਵੱਡੇ ਹਸਪਤਾਲ ਦੀ ਮੰਗ ਕੀਤੀ ਹੈ। ਜਿਸ ਤੇ ਕੇਂਦਰੀ ਮੰਤਰੀ ਨੇ ਜਲਦ ਵਿਚਾਰ ਕਰਨ ਦੀ ਗੱਲ ਕਹੀ ਹੈ।






















