ਅੰਮ੍ਰਿਤਸਰ ਵਿੱਚ 12ਵੀਂ ਜਮਾਤ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਚੰਡੀਗੜ੍ਹ,27 ਅਪ੍ਰੈਲ(ਵਿਸ਼ਵ ਵਾਰਤਾ)- – ਅੰਮ੍ਰਿਤਸਰ ਦੇ ਫ਼ਤਿਹਗੜ੍ਹ ਚੂੜੀਆਂ ਰੋਡ ਤੇ ਸਥਿਤ ਪਿੰਡ ਨੰਗਲੀ ਵਿਖੇ ਇਕ ਨੌਜਵਾਨ ਦੇ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ 12ਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਉਹ ਆਪਣੇ ਦੋਸਤਾਂ ਨਾਲ ਘੁੰਮਣ ਲਈ ਗਿਆ ਸੀ । ਪੁਲਿਸ ਵੱਲੋਂ ਮ੍ਰਿਤਕ ਦੀ ਮਾਤਾ ਕੰਵਲਜੀਤ ਕੌਰ ਦੇ ਬਿਆਨਾਂ ਦੇ ਅਧਾਰ ‘ਤੇ ਦੋ ਵਿਅਕਤੀਆਂ ਬੂਆ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਅਬਾਦੀ ਬਾਬਾ ਦੀਪ ਸਿੰਘ ਕਾਲੋਨੀ ਨੰਗਲੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।























