ਪੰਜਾਬ ਦੀਆਂ ਮਹਿਲਾਵਾਂ ਲਈ ਜਲਦ ਲਾਗੂ ਹੋ ਸਕਦੀ ਹੈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਾਲੀ ਗਰੰਟੀ
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦਿੱਤਾ ਬਿਆਨ
ਚੰਡੀਗੜ੍ਹ,28 ਅਪ੍ਰੈਲ(ਵਿਸ਼ਵ ਵਾਰਤਾ)-: ਪੰਜਾਬ ਦੀਆਂ ਮਹਿਲਾਵਾਂ ਲਈ ਕੈਬਨਿਟ ਮੰਤਰੀ ਬਲਜੀਤ ਕੌਰ ਦਾ ਵੱਡਾ ਬਿਆਨ ਆਇਆ ਹੈ। ਪੰਜਾਬ ਦੀਆਂ ਮਹਿਲਾਵਾਂ ਨੂੰ ਜਲਦ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ। ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 1-2 ਮਹੀਨਿਆਂ ‘ਚ ਵਾਅਦਾ ਪੂਰਾ ਕਰਾਂਗੇ। ਚੋਣਾਂ ਵੇਲੇ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਦੇਣ ਦਾ ਵਾਅਦਾ ਕੀਤਾ ਸੀ। ਹਲਕਾ ਮਲੋਟ ਤੋਂ ਵਿਧਾਇਕਾ ਤੇ ਪੰਜਾਬ ਦੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਹਰ ਸੰਭਵ ਯਤਨ ਕਰੇਗੀ ਅਤੇ ਛੇਤੀ ਹੀ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਦੂਜੀ ਗਰੰਟੀ ਨੂੰ ਲਾਗੂ ਕਰੇਗੀ।























