ਪੰਜਾਬ ਵਿੱਚ ਬਿਜਲੀ ਅਤੇ ਕੋਲੇ ਦੇ ਸੰਕਟ ਵਿਚਾਲੇ ਪੀਐਸਪੀਸੀਐਲ ਦੇ ਸੀਐਮਡੀ ਬਲਦੇਵ ਸਰਾਂ ਦਿੱਲੀ ਰਵਾਨਾ
ਰੇਲ ਅਤੇ ਕੋਲਾ ਮੰਤਰਾਲਿਆ ਦੇ ਅਧਿਕਾਰੀਆਂ ਨਾਲ ਕਰਨਗੇ ਮੁਲਾਕਾਤ,ਰੱਖਣਗੇ ਇਹ ਮੰਗ
ਚੰਡੀਗੜ੍ਹ,28 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਅੱਜ ਸਵੇਰੇ ਦਿੱਲੀ ਲਈ ਰਵਾਨਾ ਹੋ ਗਏ ਹਨ। ਜਾਣਕਾਰੀ ਅਨੁਸਾਰ ਉਹ ਪੰਜਾਬ ਦੇ ਥਰਮਲ ਪਲਾਂਟਾਂ ਲਈ ਕੋਲੇ ਦੀ ਨਿਰਵਿਘਨ ਸਪਲਾਈ ਦੀ ਮੰਗ ਲੈ ਕੇ ਰੇਲਵੇ ਅਤੇ ਕੋਲਾ ਮੰਤਰਾਲਿਆ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਦੱਸ ਦਈਏ ਕਿ ਪੰਜਾਬ ਵਿੱਚ ਇਸ ਸਮੇਂ ਬਿਜਲੀ ਦੀ ਭਾਰੀ ਘਾਟ ਹੈ ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਲੰਬੇ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਇਸ ਸਮੇਂ ਕੋਲੇ ਦੀ ਜਿੰਨੀ ਆਮਦ ਹੋ ਰਹੀ ਹੈ,ਉਹ ਥਰਮਲ ਪਲਾਂਟਾਂ ਨੂੰ ਪੂਰੀ ਸਮਰੱਥਾ ‘ਤੇ ਚਲਾਉਣ ਲਈ ਲੋੜ ਨਾਲੋਂ ਘੱਟ ਹੈ। ਇਸ ਦੇ ਨਾਲ ਹੀ ਆਗਾਮੀ ਝੋਨੇ ਦੇ ਸੀਜ਼ਨ ਵਿੱਚ ਵੀ ਬਿਜਲੀ ਦੀ ਮੰਗ ਹੋਰ ਵੱਧ ਜਾਵੇਗੀ।






















