ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਝਾੜ,ਲਾਇਆ ਜ਼ੁਰਮਾਨਾ!
ਚੰਡੀਗੜ੍ਹ,30 ਅਪ੍ਰੈਲ(ਵਿਸ਼ਵ ਵਾਰਤਾ)-1998 ਦੇ ਸੋਹਾਣਾ ਕੇਸ ਵਿੱਚ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਜ਼ਮਾਨਤ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਸੁਣਵਾਈ ਦੌਰਾਨ ਬਾਰ ਬਾਰ ਜਵਾਬ ਮੰਗੇ ਜਾਣ ਤੋਂ ਬਾਅਦ ਵੀ ਹਾਈਕੋਰਟ ਵਿੱਚ ਜਵਾਬ ਨਾ ਦਾਖਲ ਕਰਨ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ ਅਤੇ ਇਸ ਦੇ ਸੰਬੰਧ ਵਿੱਚ ਹੀ 5000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।






















