ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਮੁੱਖ ਮੰਤਰੀਆਂ ਅਤੇ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਕਾਨਫਰੰਸ ਵਿੱਚ ਲਿਆ ਹਿੱਸਾ
ਚੰਡੀਗੜ੍ਹ,30 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਆਯੋਜਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਦੀ ਸਾਂਝੀ ਕਾਨਫਰੰਸ ਵਿੱਚ ਹਿੱਸਾ ਲਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕੱਠ ਨੂੰ ਸੰਬੋਧਨ ਕੀਤਾ। ਪਿਛਲੀ ਅਜਿਹੀ ਕਾਨਫਰੰਸ 2016 ਵਿੱਚ ਹੋਈ ਸੀ।
























