ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ,30 ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਹੋਰ ਵੱਡਾ ਐਲਾਨ ਕੀਤਾ ਹੈ । ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਗੇ ਉਹਨਾਂ ਨੂੰ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਦੇ ਨਾਲ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ।























