ਕੱਲ੍ਹ ਹੋਣ ਵਾਲੀ ਪੰਜਾਬ ਕੈਬਨਿਟ ਮੀਟਿੰਗ ਦਾ ਬਦਲਿਆਂ ਸਮਾਂ
ਜਾਣੋ ਕਿੰਨੇ ਵਜੇ ਹੋਵੇਗੀ ਮੀਟਿੰਗ
ਚੰਡੀਗੜ੍ਹ, 1ਮਈ (ਵਿਸ਼ਵ ਵਾਰਤਾ) ਪੰਜਾਬ ਕੈਬਨਿਟ ਦੀ 2 ਮਈ ਦਿਨ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਸਮਾਂ ਬਦਲ ਗਿਆ ਹੈ।ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਦਾ ਸਮਾਂ ਪਹਿਲਾਂ ਸ਼ਾਮ 4 ਵਜੇ ਨਿਰਧਾਰਿਤ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਹੁਣ ਨਵਾਂ ਪੱਤਰ ਜਾਰੀ ਕਰਕੇ ਸੂਚਿਤ ਕੀਤਾ ਹੈ ਕਿ, ਹੁਣ ਮੀਟਿੰਗ 2 ਮਈ ਨੂੰ ਸ਼ਾਮ 4 ਵਜੇ ਹੋਣ ਦੀ ਬਿਜਾਏ ਸਵੇਰੇ 10:30 ਤੇ ਹੋਵੇਗੀ।























