ਬਿਜਲੀ ਸੰਕਟ ਦੇ ਮੁੱਦੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੱਦੀ ਉੱਚ ਪੱਧਰੀ ਮੀਟਿੰਗ
ਊਰਜਾ ਮੰਤਰੀ,ਰੇਲ ਮੰਤਰੀ ਅਤੇ ਕੋਲਾ ਮੰਤਰੀ ਮੀਟਿੰਗ ਵਿੱਚ ਮੌਜੂਦ
ਚੰਡੀਗੜ੍ਹ,2 ਮਈ (ਵਿਸ਼ਵ ਵਾਰਤਾ)- ਦੇਸ਼ ਵਿੱਚ ਫੈਲ ਰਹੇ ਬਿਜਲੀ ਦੇ ਸੰਕਟ ਦੇ ਮੁਦੇ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਹਾਈ ਲੈਵਲ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿੱਚ ਊਰਜਾ ਮੰਤਰੀ ਆਰਕੇ ਸਿੰਘ,ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਅਤੇ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਮੌਜੂਦ ਹਨ। ਦੱਸ ਦਈਏ ਕਿ ਉਤਰੀ ਭਾਰਤ ਵਿੱਚ ਗਰਮੀ ਸਿਖਰ ਤੇ ਹੈ ਅਤੇ ਇਸ ਦੇ ਨਾਲ ਹੀ ਬਿਜਲੀ ਦੀ ਮੰਗ ਵੀ ਵੱਧ ਗਈ ਹੈ। ਪਰ ਜਰੂਰਤ ਦੇ ਅਨੁਸਾਰ ਉਤਪਾਦਨ ਨਹੀਂ ਹੋ ਰਿਹਾ ਹੈ ਜਿਸ ਤੇ ਚਰਚਾ ਕਰਨ ਲਈ ਅਮਿਤ ਸ਼ਾਹ ਵੱਲੋਂ ਇਹ ਮੀਟਿੰਗ ਸੱਦੀ ਗਈ ਹੈ।






















