ਗਨੀਵ ਕੌਰ ਮਜੀਠੀਆ ਨੇ ਅੱਜ ਚੁੱਕੀ ਵਿਧਾਇਕ ਵਜੋਂ ਸਹੁੰ
ਚੰਡੀਗੜ੍ਹ,2 ਮਈ (ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਦਫਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਗਨੀਵ ਕੌਰ ਮਜੀਠੀਆ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ। ਦੱਸ ਦਈਏ ਕਿ ਗਨੀਵ ਕੌਰ ਮਜੀਠੀਆ ਵਿਧਾਨ ਸਭਾ ਹਲਕਾ ਮਜੀਠਾ ਤੋਂ ਵਿਧਾਇਕ ਚੁਣੇ ਗਏ ਹਨ।























