ਹੁਣ ਨਵਜੋਤ ਸਿੱਧੂ ਖਿਲਾਫ਼ ਹੋ ਸਕਦੀ ਹੈ ਅਨੁਸ਼ਾਸਨੀ ਕਾਰਵਾਈ
ਹਰੀਸ਼ ਚੌਧਰੀ ਨੇ ਸੋਨੀਆ ਗਾਂਧੀ ਨੂੰ ਲਿੱਖਿਆ ਪੱਤਰ, ਲਿਆ ਜਾ ਸਕਦਾ ਕੋਈ ਵੱਡਾ ਫੈਸਲਾ
ਚੰਡੀਗੜ੍ਹ, 2 ਮਈ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਨਵਜੋਤ ਸਿੰਘ ਸਿੱਧੂ ਤੇ ਅਨੁਸ਼ਾਸਨੀ ਕਾਰਵਾਈ ਲਈ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਹੈ। ਚਰਚਾ ਹੈ ਕਿ ਪਾਰਟੀ ਕੁਝ ਦਿਨਾਂ ਵਿਚ ਇਸ ਸਬੰਧੀ ਫੈਸਲਾ ਲੈ ਸਕਦੀ ਹੈ। ਇਹ ਕਾਰਵਾਈ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫਾਰਿਸ਼ ’ਤੇ ਕਾਰਵਾਈ ਕਰਦੇ ਹੋਏ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਹਾਈ ਕਮਾਂਡ ਨੂੰ ਪੱਤਰ ਲਿਖ ਕੇ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਸ ਸਬੰਧ ਵਿਚ ਅਨੁਸ਼ਾਸਨੀ ਕਮੇਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸ਼ਿਕਾਇਤ ’ਤੇ ਕਾਰਵਾਈ ਹੋਣ ਦੀ ਉਮੀਦ ਹੈ।