ਪਟਿਆਲਾ ਕਾਂਡ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਵਿਰਾਸਤੀ ਮਾਰਗ ਤੇ ਕੀਤਾ ਕੈਂਡਲ ਮਾਰਚ
ਪੰਜਾਬ ਵਸਦਾ ਹੈ ਗੁਰੂਆਂ ਦੀ ਬਾਣੀ ਦੇ ਵਿਚ ਪਰ ਇਸ ਗੱਲ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਹੀਂ ਹੈ ਅਨੁਭਵ – ਨਵਜੋਤ ਸਿੰਘ ਸਿੱਧੂ
ਅੰਮ੍ਰਿਤਸਰ, 2ਮਈ (ਵਿਸ਼ਵ ਵਾਰਤਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਚ ਹਿੰਦੂ ਸਿੱਖਾਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਪੈਦਾ ਹੋਈ ਹਾਲਾਤਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਤੇ ਇਕ ਕੈਂਡਲ ਮਾਰਚ ਕੀਤਾ ਗਿਆ ਨਵਜੋਤ ਸਿੰਘ ਸਿੱਧੂ ਵੱਲੋਂ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਟਵੀਟ ਕੀਤਾ ਸੀ ਕਿ ਉਹ ਸ਼ਾਮ 6:30 ਮਿੰਟ ਤੇ ਵਿਰਾਸਤੀ ਮਾਰਗ ਤੇ ਆ ਕੇ ਸ਼ਾਂਤੀ ਅਤੇ ਭਾਈਚਾਰੇ ਦੀ ਸਾਂਝ ਬਣਾਈ ਰੱਖਣ ਦੀ ਗੱਲ ਕਰਨਗੇ ਅਤੇ ਪੰਜਾਬ ਦੀ ਏਕਤਾ ਲਈ ਇਕ ਕੈਂਡਲ ਮਾਰਚ ਕਰਨਗੇ ਅਤੇ ਨਵਜੋਤ ਸਿੰਘ ਸਿੱਧੂ ਨੇ ਵਿਰਾਸਤੀ ਮਾਰਗ ਤੇ ਡਾ ਬੀ.ਆਰ ਅੰਬੇਦਕਰ ਜੀ ਦੇ ਬੁੱਤ ਤੋਂ 100 ਮੀਟਰ ਦੀ ਦੂਰੀ ਤਕ ਇਕ ਕੈਂਡਲ ਮਾਰਚ ਕਰ ਵਾਪਸ ਆਪਣੀਆਂ ਗੱਡੀਆਂ ਚ ਬੈਠ ਕੇ ਚਲਦੇ ਬਣੇ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ 29 ਅਪ੍ਰੈਲ ਦੀ ਹਿੰਸਾ ਦਾ ਜ਼ਿੰਮੇਵਾਰ ਆਮ ਆਦਮੀ ਪਾਰਟੀ ਨੂੰ ਠਹਿਰਾਇਆ ਉਨ੍ਹਾਂ ਕਿਹਾ ਕਿ ਜੇਕਰ ਪਟਿਆਲਾ ਪ੍ਰਸ਼ਾਸਨ ਨੂੰ ਤਕਰੀਬਨ ਇੱਕ ਹਫਤਾ ਪਹਿਲਾਂ ਹੀ ਇਸ ਬਾਬਤ ਜਾਣਕਾਰੀ ਦੇ ਦਿੱਤੀ ਗਈ ਸੀ ਤਾਂ ਪ੍ਰਸ਼ਾਸਨ ਵੱਲੋਂ ਕੋਈ ਪ੍ਰਬੰਧ ਕਿਉਂ ਨਹੀਂ ਕੀਤੇ ਗਏ ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਨੂੰ ਅਨੁਭਵਹੀਣ ਸਰਕਾਰ ਦੱਸਿਆ ਅਤੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਲਈ ਖੜ੍ਹਾ ਰਹੇਗਾ ਉਨ੍ਹਾਂ ਕਿਹਾ ਕਿ ਪੰਜਾਬ ਕਿਸੇ ਹਿੰਦੂ ਜਾਂ ਮੁਸਲਮਾਨ ਚ ਨਹੀਂ ਵੱਸਦਾ ਬਲਕਿ ਗੁਰੂਆਂ ਦੀ ਬਾਣੀ ਵਿਚ ਵਸਦਾ ਹੈ
ਅਤੇ ਅੱਜ ਉਹ ਗੁਰੂ ਸਾਹਿਬਾਨਾਂ ਦੇ ਦੱਸੇ ਹੋਏ ਸ਼ਾਂਤੀ ਦੇ ਮਾਰਗ ਦਾ ਸੰਦੇਸ਼ ਦੇਣ ਮੋਮਬੱਤੀਆਂ ਜਗਾਉਣ ਲਈ ਇੱਥੇ ਪਹੁੰਚੇ ਹਨ






















