ਆਈ.ਜੀ ਪਟਿਆਲਾ ਮਾਤਾ ਕਾਲੀ ਦੇਵੀ ਮੰਦਿਰ ਵਿਖੇ ਹੋਏ ਨਤਮਸਤਕ
ਪਟਿਆਲਾ, 4 ਮਈ (ਵਿਸ਼ਵ ਵਾਰਤਾ)- ਪਟਿਆਲਾ ਰੇਂਜ ਦੇ ਆਈ.ਜੀ ਮੁਖਵਿੰਦਰ ਸਿੰਘ ਛੀਨਾ ਅੱਜ ਮਾਤਾ ਕਾਲੀ ਦੇਵੀ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਨ੍ਹਾਂ ਨੇ ਨਾਲ ਹੀ ਮੰਦਿਰ ਦੀ ਸੁਰੱਖਿਆ ਲਈ ਪਟਿਆਲਾ ਪੁਲਿਸ ਵੱਲੋਂ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਹਿੰਦੂ ਤਖ਼ਤ ਦੇ ਮੁਖੀ ਜਗਤ ਗੁਰੂ ਪੰਚਾ ਨੰਦ ਗਿਰੀ ਨਾਲ ਵੀ ਸਦਭਾਵਨਾ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ. ਮੋਹਿਤ ਅਗਰਵਾਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਉਨ੍ਹਾਂ ਨੇ ਹਿੰਦੂ ਤਖ਼ਤ ਦੇ ਮੁਖੀ ਜਗਤ ਗੁਰੂ ਪੰਚਾ ਨੰਦ ਗਿਰੀ ਨਾਲ ਵੀ ਸਦਭਾਵਨਾ ਮੁਲਾਕਾਤ ਕਰਕੇ ਹਿੰਦੂ ਸੰਗਠਨਾਂ ਵੱਲੋਂ ਸ਼ਾਂਤੀ ਬਰਕਰਾਰ ਰੱਖਣ ਤੇ ਆਪਸੀ ਭਾਈਚਾਰਾ ਬਣਾਈ ਰੱਖਣ ਲਈ ਧੰਨਵਾਦ ਵੀ ਕੀਤਾ। ਜਗਤ ਗੁਰੂ ਪੰਚਾ ਨੰਦ ਗਿਰੀ ਨੇ ਉਨ੍ਹਾਂ ਨਾਲ ਮੰਦਿਰ ਦੀ ਸੁਰੱਖਿਆ ਬਾਰੇ ਵੀ ਚਰਚਾ ਕੀਤੀ ਅਤੇ ਆਈ.ਜੀ. ਛੀਨਾ ਦਾ ਸਨਮਾਨ ਵੀ ਕੀਤਾ।























