ਅੱਜ ਤੋਂ ਬੰਦ ਹੋਣਗੀਆਂ ਸੂਬੇ ਦੀਆਂ ਮੰਡੀਆਂ
ਚੰਡੀਗੜ੍ਹ, 5 ਮਈ (ਵਿਸ਼ਵ ਵਾਰਤਾ)-:ਸੂਬੇ ਭਰ ਵਿੱਚ ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਮੁਕੰਮਲ ਕਰਨ ਦਾ ਫੈਸਲਾ ਕੀਤਾ ਹੈ।
ਬੀਤੇ ਦਿਨੀਂ ਇਹ ਵੇਰਵੇ ਪੱਤਰਕਾਰਾਂ ਦੇ ਇੱਕ ਹਿੱਸੇ ਨਾਲ ਸਾਂਝੇ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਮੰਡੀਆਂ ਨੂੰ 5 ਮਈ ਯਾਨਿ ਕਿ ਅੱਜ ਤੋਂ ਪੜਾਅਵਾਰ ਬੰਦ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਮੰਡੀ ਬੋਰਡ ਵੱਲੋਂ ਜਾਰੀ ਕੀਤਾ ਜਾਵੇਗਾ।























