ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੇ ਨਤੀਜੇ ਦਾ ਐਲਾਨ
ਮਾਨਸਾ ਜ਼ਿਲ੍ਹੇ ਦੀ ਸੁਖਮਨ ਕੌਰ ਪੰਜਾਬ ਭਰ ਵਿੱਚੋਂ ਪਹਿਲੇ ਨੰਬਰ ਤੇ
ਪੜ੍ਹੋ ਕਿਵੇਂ ਤੇ ਕਿੱਥੇ ਦੇਖਿਆ ਜਾ ਸਕਦਾ ਹੈ ਨਤੀਜਾ
ਚੰਡੀਗੜ੍ਹ,6 ਮਈ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2021-22 ਦਾ ਪੰਜਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਦੱਸ ਦਈਏ ਕਿ ਇਸ ਵਾਰ ਕੁੱਲ 3 ਲੱਖ 19 ਹਜ਼ਾਰ 86 ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਦਾ ਨਤੀਜਾ 99.57 ਫੀਸਦੀ ਰਿਹਾ। ਇਸ ਵਾਰ ਕੁੜੀਆਂ ਦਾ ਪਾਸ ਫੀਸਦ 99.63 ਰਿਹਾ ਹੈ ਜਦੋਂਕਿ ਮੁੰਡਿਆਂ ਦਾ ਪਾਸ ਫੀਸਦ 99.52 ਰਿਹਾ। ਨਤੀਜਾ ਬੋਰਡ ਦੀ ਅਧਿਕਾਰਤ ਵੈੱਬਸਾਈਟ http://pseb.ac.in ‘ਤੇ ਚੈੱਕ ਕੀਤਾ ਜਾ ਸਕਦਾ ਹੈ।
ਮਾਨਸਾ ਦੀ ਸੁਖਮਨ ਕੌਰ ਪੰਜਾਬ ਭਰ ਵਿੱਚੋਂ ਪਹਿਲੇ ਨੰਬਰ ਤੇ ਰਹੀ ਹੈ ਅਤੇ ਕਪੂਰਥਲਾ ਜ਼ਿਲ੍ਹੇ ਦੇ ਰਾਜਵੀਰ ਮੋਮੀ ਦੂਜੇ ਸਥਾਨ ‘ਤੇ ਅਤੇ ਸਹਿਜਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਤਿੰਨਾਂ ਵਿਦਿਆਰਥੀਆਂ ਨੇ ਹੀ 500 ਵਿੱਚੋਂ 500 ਅੰਕ ਪ੍ਰਾਪਤ ਕੀਤੇ ਹਨ।






















