• Latest
  • Trending
ਉਦਯੋਗਾਂ ਨੂੰ ਪ੍ਰਫੁੱਲਤ ਕਰ ਕੇ ਹੀ ਪੰਜਾਬ ਦੀ ਅਰਥ ਵਿਵਸਥਾ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕਦਾ ਹੈ- ਸਹਿਕਾਰਤਾ ਮੰਤਰੀ

ਉਦਯੋਗਾਂ ਨੂੰ ਪ੍ਰਫੁੱਲਤ ਕਰ ਕੇ ਹੀ ਪੰਜਾਬ ਦੀ ਅਰਥ ਵਿਵਸਥਾ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕਦਾ ਹੈ- ਸਹਿਕਾਰਤਾ ਮੰਤਰੀ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

5 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

5 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

5 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

7 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

7 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

9 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

9 hours ago
Hindi News
English News
Monday, November 16, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਦਯੋਗਾਂ ਨੂੰ ਪ੍ਰਫੁੱਲਤ ਕਰ ਕੇ ਹੀ ਪੰਜਾਬ ਦੀ ਅਰਥ ਵਿਵਸਥਾ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕਦਾ ਹੈ- ਸਹਿਕਾਰਤਾ ਮੰਤਰੀ

May 7, 2022
in ਸਿਆਸੀ, ਖਬਰਾਂ, ਪੰਜਾਬ
ਉਦਯੋਗਾਂ ਨੂੰ ਪ੍ਰਫੁੱਲਤ ਕਰ ਕੇ ਹੀ ਪੰਜਾਬ ਦੀ ਅਰਥ ਵਿਵਸਥਾ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕਦਾ ਹੈ- ਸਹਿਕਾਰਤਾ ਮੰਤਰੀ

ਉਦਯੋਗਾਂ ਨੂੰ ਪ੍ਰਫੁੱਲਤ ਕਰ ਕੇ ਹੀ ਪੰਜਾਬ ਦੀ ਅਰਥ ਵਿਵਸਥਾ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕਦਾ ਹੈ- ਸਹਿਕਾਰਤਾ ਮੰਤਰੀ

ਰਿਸ਼ਵਤਖੋਰੀ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ- ਹਰਪਾਲ ਚੀਮਾ

ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ, 7 ਮਈ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲ਼ੀ ਪੰਜਾਬ ਸਰਕਾਰ ਵੱਲੋਂ ਬਜਟ ਲਈ ਲੋਕਾਂ ਦੇ ਸੁਝਾਅ ਮੰਗੇ ਜਾ ਰਹੇ ਹਨ, ਅਜਿਹਾ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਲਿਆ ਗਿਆ ਇਹ ਫੈਸਲਾ ਇੱਕ ਇਤਿਹਾਸਕ ਫੈਸਲਾ ਸਾਬਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ, ਯੋਜਨਾ ਲਾਗੂ ਕਰਨ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਮੰਡੀ ਗੋਬਿੰਦਗੜ੍ਹ ਵਿਖੇ ਜਨਤਾ ਬਜਟ 2022-23 ਲਈ ਸਨਅਤਕਾਰਾਂ ਦੇ ਸੁਝਾਅ ਲੈਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਸ. ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਦਯੋਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਕਾਰਨ ਉਦਯੋਗਿਕ ਵਿਕਾਸ ਸਹੀ ਢੰਗ ਨਾਲ ਨਹੀਂ ਹੋਇਆ ਅਤੇ ਜੇਕਰ ਹੁਣ ਵੀ ਉਦਯੋਗਾਂ ਦੇ ਵਿਕਾਸ ਲਈ ਕੁਝ ਨਾ ਕੀਤਾ ਗਿਆ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ ਤੇ ਸੂਬਾ ਤਰੱਕੀ ਨਹੀਂ ਕਰ ਸਕੇਗਾ। ਇਸੇ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਜਨਤਾ ਬਜਟ ਲਈ ਲੋਕਾਂ ਦੇ ਸੁਝਾਅ ਲੈ ਕੇ ਲੋਕ ਹਿੱਤ ਵਿੱਚ ਹਰ ਵਰਗ ਨਾਲ ਸਬੰਧਤ ਬਜਟ ਪੇਸ਼ ਕੀਤਾ ਜਾਵੇਗਾ। ਮੰਡੀ ਗੋਬਿੰਦਗੜ੍ਹ, ਜੋ ਕਿ ਉਦਯੋਗਿਕ ਹੱਬ ਹੈ, ਦੇ ਉਦਯੋਗਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਨਾਲ ਹੀ ਪੰਜਾਬ ਮੁੜ ਤੋਂ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਲੋਕਾਂ ਤੋਂ ਸੁਝਾਅ ਲਏ ਜਾਣਗੇ ਤਾਂ ਲੋਕ ਆਪਣੀਆਂ ਮੁਸ਼ਕਲਾਂ ਵੀ ਦੱਸਣਗੇ ਅਤੇ ਉਸੇ ਅਨੁਸਾਰ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਜਾ ਸਕੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਾ ਬਜਟ ਲਈ ਵੱਧ ਤੋਂ ਵੱਧ ਹਾਂ ਪੱਖੀ ਸੁਝਾਅ ਦਿੱਤੇ ਜਾਣ ਤਾਂ ਜੋ ਪੰਜਾਬ ਅੰਦਰ ਪਹਿਲੀ ਵਾਰ ਲੋਕਾਂ ਦੀ ਪਸੰਦ ਦਾ ਬਜਟ ਬਣਾਇਆ ਜਾ ਸਕੇ।

ਇਸ ਮੌਕੇ ਉਨ੍ਹਾਂ ਨੇ ਰੇਤ ਮਾਫੀਏ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵੱਲੋਂ ਰੇਤ ਮਾਫੀਏ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਨਾਲ ਰੇਤ ਮਾਫੀਏ ਵੱਲੋਂ ਕਈ ਮੁਸ਼ਕਲਾਂ ਖੜ੍ਹੀਆਂ ਕੀਤੀਆਂ ਗਈਆਂ ਅਤੇ ਰੇਤ ਮਾਫੀਏ ਦਾ ਸਿਆਸੀ ਲੋਕਾਂ ਨਾਲ ਗਠਜੋੜ ਖਤਮ ਕੀਤਾ ਜਾ ਰਿਹਾ ਹੈ, ਜਿਹੜਾ ਕਿ ਛੇਤੀ ਖਤਮ ਹੋ ਜਾਵੇਗਾ। ਉਹਨਾਂ ਕਿਹਾ ਕਿ ਨਵੀਂ ਮਾਈਨਿੰਗ ਨੀਤੀ ਵੀ ਜਲਦ ਸਾਹਮਣੇ ਆ ਜਾਵੇਗੀ।

ਵਿੱਤ ਮੰਤਰੀ ਨੇ ਰਿਸ਼ਵਤਖੋਰੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਰਿਸ਼ਵਤਖੋਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਰਿਸ਼ਵਤਖੋਰੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸ. ਚੀਮਾ ਨੇ ਦੱਸਿਆ ਕਿ ਪੰਜਾਬ ਦੀਆਂ ਪੁਰਾਣੀਆਂ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਪਿਛਲੇ ਲੰਮੇਂ ਸਮੇਂ ਤੋਂ ਝਾਰਖੰਡ ਵਿੱਚ ਬੰਦ ਪਈ ਪੰਜਾਬ ਦੀ ਪਛਵਾੜਾ ਕੋਲਾ ਖਾਣ ਦਾ ਛੇਤੀ ਹੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਉਦਘਾਟਨ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਚਾਲੂ ਹੋਣ ਨਾਲ ਬਿਜਲੀ ਦੀ ਸਮੱਸਿਆ ਪੂਰੀ ਤਰ੍ਹਾਂ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਸੁਝਾਅ ਲੈਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਪੋਰਟਲ finance.punjab.gov.in. ਤੇ ਹੁਣ ਈ ਮੇਲ ਆਈ.ਡੀ. [email protected] ਵੀ ਜਾਰੀ ਕੀਤੀ ਗਈ ਹੈ ਜਿਸ ’ਤੇ ਲੋਕ ਆਪਣੇ ਸੁਝਾਅ ਭੇਜ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਸਿੱਧੇ ਤੌਰ ’ਤੇ ਉਨ੍ਹਾਂ ਨੂੰ ਮਿਲ ਕੇ ਵੀ ਸੁਝਾਅ ਦੇ ਸਕਦੇ ਹਨ। ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਾਰੇ ਵਿਧਾਇਕਾਂ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਕੋਲ ਜਾ ਕੇ ਉਨ੍ਹਾਂ ਦੇ ਸੁਝਾਅ ਇਕੱਤਰ ਕਰਨ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਗਈ। ਜਦੋਂ ਕਿ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਠੋਸ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬਸੀ ਪਠਾਣਾ ਦੇ ਫੋਕਲ ਪੁਆਂਇੰਟ ਦੀ ਜ਼ਮੀਨ ’ਤੇ ਕੀਤੇ ਨਜਾਇਜ਼ ਕਬਜਿਆਂ ਨੂੰ ਛੇਤੀ ਹੀ ਛੁਡਵਾਇਆ ਜਾਵੇਗਾ ਅਤੇ ਉਦਯੋਗਾਂ ਦੀ ਸਥਾਪਨਾ ਕੀਤੀ ਜਾਵੇਗੀ।

ਇਸ ਮੌਕੇ ਹਲਕਾ ਅਮਲੋਹ ਦੇ ਆਪ ਵਿਧਾਇਕ ਸ਼੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਜਨਤਾ ਬਜਟ ਦੀ ਸ਼ੁਰੂਆਤ ਮੰਡੀ ਗੋਬਿੰਦਗੜ੍ਹ ਤੋਂ ਕਰਨ ਨਾਲ ਇਸ ਉਦਯੋਗਿਕ ਹੱਬ ਦੇ ਸਰਵਪੱਖੀ ਵਿਕਾਸ ਦੇ ਰਾਹ ਖੁੱਲ੍ਹਣਗੇ ਅਤੇ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਪੰਜਾਬ ਸਿਰਜ ਕੇ ਦਿੱਤਾ ਜਾ ਸਕੇਗਾ। ਉਨ੍ਹਾਂ ਹਰੇਕ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਲੋਕ ਭਲਾਈ ਦੇ ਕੰਮਾਂ ਲਈ ਕੁਝ ਸਮਾਂ ਦਿੱਤਾ ਜਾਵੇ ਅਤੇ ਵਿਰੋਧੀਆਂ ਦੀਆਂ ਗੁਮਰਾਹਕੁੰਨ ਗੱਲਾਂ ਵੱਲ ਗੌਰ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਸਮੇਂ ਬਾਅਦ ਹੀ ਨਵੇਂ ਪੰਜਾਬ ਦੀ ਦਿੱਖੀ ਸਭ ਦੇ ਸਾਹਮਣੇ ਆਉਣੀ ਸ਼ੁਰੂ ਹੋ ਜਾਵੇਗੀ ਅਤੇ ਨਵੇਂ ਪੰਜਾਬ ਦਾ ਨਿਰਮਾਣ ਕਰਕੇ ਲੋਕਾਂ ਦੇ ਸੁਪਨਿਆਂ ਦਾ ਪੰਜਾਬ ਬਣਾਇਆ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਨਤਾ ਬਜਟ ਲਈ ਸੁਝਾਅ ਲੈਣ ਦਾ ਫੈਸਲਾ ਪੰਜਾਬ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ ਅਤੇ ਪੰਜਾਬ ਨੂੰ ਮੁੜ ਤੋਂ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਆਂਦਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਥੋੜ੍ਹੇ ਦਿਨਾਂ ਵਿੱਚ ਜੋ ਫੈਸਲੇ ਕੀਤੇ ਗਏ ਹਨ, ਉਹ ਇਤਿਹਾਸਕ ਫੈਸਲੇ ਸਾਬਤ ਹੋ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਵੱਖ ਵੱਖ ਸਨਅਤਕਾਰਾਂ ਨੇ ਜਨਤਾ ਬਜਟ ਲਈ ਆਪਣੇ ਸੁਝਾਅ ਦਿੱਤੇ, ਜਿਸ ’ਤੇ ਖ਼ਜ਼ਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਬਜਟ ਤਿਆਰ ਕਰਨ ਵਿੱਚ ਇਨ੍ਹਾਂ ਸੁਝਾਵਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।

ਇਸ ਮੌਕੇ ਡਿਪਟੀ ਸਕੱਤਰ, ਵਿੱਤ, ਸ. ਉਦੈਦੀਪ ਸਿੰਘ ਸਿੱਧੂ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਨੀਤਾ ਦਰਸ਼ੀ, ਐਸ.ਪੀ.(ਡੀ) ਸ. ਰਾਜਪਾਲ ਸਿੰਘ, ਐਸ.ਡੀ.ਐਮ. ਅਮਲੋਹ ਸ਼੍ਰੀਮਤੀ ਜੀਵਨਜੋਤ ਕੌਰ, ਜੀ.ਐਮ. ਇੰਡਸਟਰੀ ਜਗਦੀਸ਼ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ

National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ

by Ranjit Singh
2 weeks ago
0

National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ ਚੰਡੀਗੜ੍ਹ, 4...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 